< ਕਹਾਉਤਾਂ 4 >
1 ੧ ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,
Listen, sons, to a father's instruction. Pay attention and know understanding;
2 ੨ ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਸਿੱਖਿਆ ਨੂੰ ਨਾ ਛੱਡੋ।
for I give you sound learning. Do not forsake my law.
3 ੩ ਜਦ ਮੈਂ ਆਪਣੇ ਪਿਤਾ ਦਾ ਪੁੱਤਰ ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸੀ,
For I was a son to my father, tender and an only child in the sight of my mother.
4 ੪ ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।
He taught me, and said to me: "Let your heart retain my words. Keep my commandments, and live.
5 ੫ ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ।
Get wisdom. Get understanding. Do not forget, neither swerve from the words of my mouth.
6 ੬ ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਖਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ।
Do not forsake her, and she will preserve you. Love her, and she will keep you.
7 ੭ ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ।
Wisdom is supreme. Get wisdom. Yes, though it costs all your possessions, get understanding.
8 ੮ ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ਼ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ।
Esteem her, and she will exalt you. She will bring you to honor, when you embrace her.
9 ੯ ਉਹ ਤੇਰੇ ਸਿਰ ਉੱਤੇ ਸ਼ਿੰਗਾਰ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ।
She will give to your head a garland of grace. She will deliver a crown of splendor to you."
10 ੧੦ ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ, ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ।
Listen, my son, and receive my sayings. The years of your life will be many.
11 ੧੧ ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।
I have taught you in the way of wisdom. I have led you in straight paths.
12 ੧੨ ਜਦ ਤੂੰ ਤੁਰੇਂਗਾ ਤਾਂ ਤੇਰੇ ਰਾਹਾਂ ਵਿੱਚ ਕੋਈ ਰੁਕਾਵਟ ਨਾ ਹੋਵੇਗੀ ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।
When you go, your steps will not be hampered. When you run, you will not stumble.
13 ੧੩ ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ!
Take firm hold of instruction. Do not let her go. Keep her, for she is your life.
14 ੧੪ ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।
Do not enter into the path of the wicked. Do not walk in the way of evil men.
15 ੧੫ ਉਸ ਤੋਂ ਦੂਰ ਰਹਿ, ਉਹ ਦੇ ਕੋਲੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ,
Avoid it, and do not pass by it. Turn from it, and pass on.
16 ੧੬ ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ।
For they do not sleep, unless they do evil. Their sleep is taken away, unless they make someone fall.
17 ੧੭ ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ।
For they eat the bread of wickedness, and drink the wine of violence.
18 ੧੮ ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।
But the path of the righteous is like a shining light, that shines brighter and brighter until the full day.
19 ੧੯ ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।
The way of the wicked is like darkness. They do not know what they stumble over.
20 ੨੦ ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ।
My son, attend to my words. Turn your ear to my sayings.
21 ੨੧ ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ, ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ।
Let them not depart from your eyes. Keep them in the midst of your heart.
22 ੨੨ ਜਿਨ੍ਹਾਂ ਨੂੰ ਉਹ ਪ੍ਰਾਪਤ ਹੁੰਦੀਆਂ ਹਨ, ਉਨ੍ਹਾਂ ਦੇ ਲਈ ਜੀਵਨ ਅਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ ਹਨ।
For they are life to him who finds them, and health to all of his body.
23 ੨੩ ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!
Guard your heart with all diligence, for out of it is the wellspring of life.
24 ੨੪ ਪੁੱਠੀਆਂ ਗੱਲਾਂ ਆਪਣੇ ਮੂੰਹ ਤੋਂ ਅਤੇ ਟੇਢੀ ਬੋਲੀ ਆਪਣੇ ਬੁੱਲ੍ਹਾਂ ਤੋਂ ਦੂਰ ਰੱਖ।
Put away from yourself a perverse mouth. Put corrupt lips far from you.
25 ੨੫ ਤੇਰੀਆਂ ਅੱਖਾਂ ਸਾਹਮਣੇ ਵੱਲ ਹੀ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।
Let your eyes look straight ahead. Fix your gaze directly before you.
26 ੨੬ ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ, ਤਾਂ ਤੇਰੇ ਸਾਰੇ ਮਾਰਗ ਕਾਇਮ ਹੋਣਗੇ।
Make the path of your feet level. Let all of your ways be established.
27 ੨੭ ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ।
Do not turn to the right hand nor to the left. Remove your foot from evil.