< ਕਹਾਉਤਾਂ 4 >

1 ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,
שִׁמְע֣וּ בָ֭נִים מ֣וּסַר אָ֑ב וְ֝הַקְשִׁ֗יבוּ לָדַ֥עַת בִּינָֽה׃
2 ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਸਿੱਖਿਆ ਨੂੰ ਨਾ ਛੱਡੋ।
כִּ֤י לֶ֣קַח טֹ֭וב נָתַ֣תִּי לָכֶ֑ם תֹּֽ֝ורָתִ֗י אַֽל־תַּעֲזֹֽבוּ׃
3 ਜਦ ਮੈਂ ਆਪਣੇ ਪਿਤਾ ਦਾ ਪੁੱਤਰ ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸੀ,
כִּי־בֵ֭ן הָיִ֣יתִי לְאָבִ֑י רַ֥ךְ וְ֝יָחִ֗יד לִפְנֵ֥י אִמִּֽי׃
4 ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।
וַיֹּרֵ֗נִי וַיֹּ֥אמֶר לִ֗י יִֽתְמָךְ־דְּבָרַ֥י לִבֶּ֑ךָ שְׁמֹ֖ר מִצְוֹתַ֣י וֽ͏ֶחְיֵֽה׃
5 ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ।
קְנֵ֣ה חָ֭כְמָה קְנֵ֣ה בִינָ֑ה אַל־תִּשְׁכַּ֥ח וְאַל־תֵּ֝֗ט מֵֽאִמְרֵי־פִֽי׃
6 ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਖਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ।
אַל־תַּעַזְבֶ֥הָ וְתִשְׁמְרֶ֑ךָּ אֱהָבֶ֥הָ וְתִצְּרֶֽךָּ׃
7 ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ।
רֵאשִׁ֣ית חָ֭כְמָה קְנֵ֣ה חָכְמָ֑ה וּבְכָל־קִ֝נְיָנְךָ֗ קְנֵ֣ה בִינָֽה׃
8 ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ਼ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ।
סַלְסְלֶ֥הָ וּֽתְרֹומְמֶ֑ךָּ תְּ֝כַבֵּ֗דְךָ כִּ֣י תְחַבְּקֶֽנָּה׃
9 ਉਹ ਤੇਰੇ ਸਿਰ ਉੱਤੇ ਸ਼ਿੰਗਾਰ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ।
תִּתֵּ֣ן לְ֭רֹאשְׁךָ לִוְיַת־חֵ֑ן עֲטֶ֖רֶת תִּפְאֶ֣רֶת תְּמַגְּנֶֽךָּ׃
10 ੧੦ ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ, ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ।
שְׁמַ֣ע בְּ֭נִי וְקַ֣ח אֲמָרָ֑י וְיִרְבּ֥וּ לְ֝ךָ֗ שְׁנֹ֣ות חַיִּֽים׃
11 ੧੧ ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।
בְּדֶ֣רֶךְ חָ֭כְמָה הֹרֵתִ֑יךָ הִ֝דְרַכְתִּ֗יךָ בְּמַעְגְּלֵי־יֹֽשֶׁר׃
12 ੧੨ ਜਦ ਤੂੰ ਤੁਰੇਂਗਾ ਤਾਂ ਤੇਰੇ ਰਾਹਾਂ ਵਿੱਚ ਕੋਈ ਰੁਕਾਵਟ ਨਾ ਹੋਵੇਗੀ ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।
בְּֽ֭לֶכְתְּךָ לֹא־יֵצַ֣ר צַעֲדֶ֑ךָ וְאִם־תָּ֝ר֗וּץ לֹ֣א תִכָּשֵֽׁל׃
13 ੧੩ ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ!
הַחֲזֵ֣ק בַּמּוּסָ֣ר אַל־תֶּ֑רֶף נִ֝צְּרֶ֗הָ כִּי־הִ֥יא חַיֶּֽיךָ׃
14 ੧੪ ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।
בְּאֹ֣רַח רְ֭שָׁעִים אַל־תָּבֹ֑א וְאַל־תְּ֝אַשֵּׁ֗ר בְּדֶ֣רֶךְ רָעִֽים׃
15 ੧੫ ਉਸ ਤੋਂ ਦੂਰ ਰਹਿ, ਉਹ ਦੇ ਕੋਲੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ,
פְּרָעֵ֥הוּ אַל־תַּעֲבָר־בֹּ֑ו שְׂטֵ֖ה מֵעָלָ֣יו וַעֲבֹֽור׃
16 ੧੬ ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ।
כִּ֤י לֹ֣א יִֽ֭שְׁנוּ אִם־לֹ֣א יָרֵ֑עוּ וְֽנִגְזְלָ֥ה שְׁ֝נָתָ֗ם אִם־לֹ֥א יִכְשֹׁולוּ (יַכְשִֽׁילוּ)׃
17 ੧੭ ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ।
כִּ֣י לָ֭חֲמוּ לֶ֣חֶם רֶ֑שַׁע וְיֵ֖ין חֲמָסִ֣ים יִשְׁתּֽוּ׃
18 ੧੮ ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।
וְאֹ֣רַח צַ֭דִּיקִים כְּאֹ֣ור נֹ֑גַהּ הֹולֵ֥ךְ וָ֝אֹ֗ור עַד־נְכֹ֥ון הַיֹּֽום׃
19 ੧੯ ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।
דֶּ֣רֶךְ רְ֭שָׁעִים כָּֽאֲפֵלָ֑ה לֹ֥א יָ֝דְע֗וּ בַּמֶּ֥ה יִכָּשֵֽׁלוּ׃ פ
20 ੨੦ ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ।
בְּ֭נִי לִדְבָרַ֣י הַקְשִׁ֑יבָה לַ֝אֲמָרַ֗י הַט־אָזְנֶֽךָ׃
21 ੨੧ ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ, ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ।
אַל־יַלִּ֥יזוּ מֵעֵינֶ֑יךָ שָׁ֝מְרֵ֗ם בְּתֹ֣וךְ לְבָבֶֽךָ׃
22 ੨੨ ਜਿਨ੍ਹਾਂ ਨੂੰ ਉਹ ਪ੍ਰਾਪਤ ਹੁੰਦੀਆਂ ਹਨ, ਉਨ੍ਹਾਂ ਦੇ ਲਈ ਜੀਵਨ ਅਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ ਹਨ।
כִּֽי־חַיִּ֣ים הֵ֭ם לְמֹצְאֵיהֶ֑ם וּֽלְכָל־בְּשָׂרֹ֥ו מַרְפֵּֽא׃
23 ੨੩ ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!
מִֽכָּל־מִ֭שְׁמָר נְצֹ֣ר לִבֶּ֑ךָ כִּֽי־מִ֝מֶּ֗נּוּ תֹּוצְאֹ֥ות חַיִּֽים׃
24 ੨੪ ਪੁੱਠੀਆਂ ਗੱਲਾਂ ਆਪਣੇ ਮੂੰਹ ਤੋਂ ਅਤੇ ਟੇਢੀ ਬੋਲੀ ਆਪਣੇ ਬੁੱਲ੍ਹਾਂ ਤੋਂ ਦੂਰ ਰੱਖ।
הָסֵ֣ר מִ֭מְּךָ עִקְּשׁ֣וּת פֶּ֑ה וּלְז֥וּת שְׂ֝פָתַ֗יִם הַרְחֵ֥ק מִמֶּֽךָּ׃
25 ੨੫ ਤੇਰੀਆਂ ਅੱਖਾਂ ਸਾਹਮਣੇ ਵੱਲ ਹੀ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।
עֵ֭ינֶיךָ לְנֹ֣כַח יַבִּ֑יטוּ וְ֝עַפְעַפֶּ֗יךָ יַיְשִׁ֥רוּ נֶגְדֶּֽךָ׃
26 ੨੬ ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ, ਤਾਂ ਤੇਰੇ ਸਾਰੇ ਮਾਰਗ ਕਾਇਮ ਹੋਣਗੇ।
פַּ֭לֵּס מַעְגַּ֣ל רַגְלֶ֑ךָ וְֽכָל־דְּרָכֶ֥יךָ יִכֹּֽנוּ׃
27 ੨੭ ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ।
אַֽל־תֵּט־יָמִ֥ין וּשְׂמֹ֑אול הָסֵ֖ר רַגְלְךָ֣ מֵרָֽע׃

< ਕਹਾਉਤਾਂ 4 >