< ਕਹਾਉਤਾਂ 5 >

1 ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇ ਅਤੇ ਮੇਰੀ ਸਮਝ ਵੱਲ ਕੰਨ ਲਾ,
בני לחכמתי הקשיבה לתבונתי הט-אזנך
2 ਤਾਂ ਜੋ ਤੇਰੀ ਮੱਤ ਬਣੀ ਰਹੇ ਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜ੍ਹੀ ਰੱਖਣ,
לשמר מזמות ודעת שפתיך ינצרו
3 ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ,
כי נפת תטפנה שפתי זרה וחלק משמן חכה
4 ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!
ואחריתה מרה כלענה חדה כחרב פיות
5 ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ। (Sheol h7585)
רגליה ירדות מות שאול צעדיה יתמכו (Sheol h7585)
6 ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ।
ארח חיים פן-תפלס נעו מעגלתיה לא תדע
7 ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
ועתה בנים שמעו-לי ואל-תסורו מאמרי-פי
8 ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,
הרחק מעליה דרכך ואל-תקרב אל-פתח ביתה
9 ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,
פן-תתן לאחרים הודך ושנתיך לאכזרי
10 ੧੦ ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ
פן-ישבעו זרים כחך ועצביך בבית נכרי
11 ੧੧ ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ
ונהמת באחריתך בכלות בשרך ושארך
12 ੧੨ ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
ואמרת--איך שנאתי מוסר ותוכחת נאץ לבי
13 ੧੩ ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
ולא-שמעתי בקול מורי ולמלמדי לא-הטיתי אזני
14 ੧੪ ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ ਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ।
כמעט הייתי בכל-רע-- בתוך קהל ועדה
15 ੧੫ ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
שתה-מים מבורך ונזלים מתוך בארך
16 ੧੬ ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ?
יפוצו מעינתיך חוצה ברחבות פלגי-מים
17 ੧੭ ਉਹ ਇਕੱਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ।
יהיו-לך לבדך ואין לזרים אתך
18 ੧੮ ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।
יהי-מקורך ברוך ושמח מאשת נעורך
19 ੧੯ ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
אילת אהבים ויעלת-חן דדיה ירוך בכל-עת באהבתה תשגה תמיד
20 ੨੦ ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?
ולמה תשגה בני בזרה ותחבק חק נכריה
21 ੨੧ ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।
כי נכח עיני יהוה--דרכי-איש וכל-מעגלתיו מפלס
22 ੨੨ ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।
עוונתיו--ילכדנו את-הרשע ובחבלי חטאתו יתמך
23 ੨੩ ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ ਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ।
הוא--ימות באין מוסר וברב אולתו ישגה

< ਕਹਾਉਤਾਂ 5 >