< ਕਹਾਉਤਾਂ 5 >
1 ੧ ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇ ਅਤੇ ਮੇਰੀ ਸਮਝ ਵੱਲ ਕੰਨ ਲਾ,
Сине мој, слушај мудрост моју, к разуму мом пригни ухо своје,
2 ੨ ਤਾਂ ਜੋ ਤੇਰੀ ਮੱਤ ਬਣੀ ਰਹੇ ਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜ੍ਹੀ ਰੱਖਣ,
Да се држиш разборитости, и усне твоје да хране знање.
3 ੩ ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ,
Јер с усана туђе жене капље мед, и грло јој је мекше од уља;
4 ੪ ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!
Али јој је последак горак као пелен, оштар као мач с обе стране оштар.
5 ੫ ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ। (Sheol )
Ноге јој силазе к смрти, до пакла допиру кораци њени. (Sheol )
6 ੬ ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ।
Да не би мерио пут животни, савијају се стазе њене да не знаш.
7 ੭ ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
Зато, децо, послушајте мене, и не одступајте од речи уста мојих.
8 ੮ ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,
Нека је далеко од ње пут твој, и не приближуј се к вратима куће њене,
9 ੯ ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,
Да не би дао другима славе своје и година својих немилостивоме,
10 ੧੦ ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ
Да се не би туђинци наситили твог блага и труд твој да не би био у туђој кући,
11 ੧੧ ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ
И да не ридаш на послетку, кад се строши месо твоје и тело твоје,
12 ੧੨ ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
И кажеш: Како мрзих на наставу, и како срце моје презира карање!
13 ੧੩ ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
И не послушах глас учитеља својих, и не пригнух уха свог к онима који ме учаху!
14 ੧੪ ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ ਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ।
Умало не западох у свако зло усред збора и скупштине.
15 ੧੫ ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
Пиј воду из свог студенца и што тече из твог извора.
16 ੧੬ ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ?
Нека се разливају твоји извори на поље, и потоци по улицама.
17 ੧੭ ਉਹ ਇਕੱਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ।
Имај их сам за се, а не туђин с тобом.
18 ੧੮ ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।
Благословен да је извор твој, и весели се женом младости своје;
19 ੧੯ ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
Нека ти је као кошута мила и као срна љупка; дојке њене нека те опијају у свако доба, у љубави њеној посрћи једнако.
20 ੨੦ ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?
А зашто би, сине, посртао за туђинком и голио недра туђој,
21 ੨੧ ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।
Кад су пред очима Господу путеви свачији, и мери све стазе његове?
22 ੨੨ ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।
Безбожника ће ухватити његова безакоња, и у ужа греха својих заплешће се;
23 ੨੩ ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ ਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ।
Умреће без наставе, и од мноштва лудости своје лутаће.