< ਕਹਾਉਤਾਂ 6 >
1 ੧ ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਮਾਨਤੀ ਹੋਇਆ ਜਾਂ ਕਿਸੇ ਪਰਾਏ ਦੇ ਲਈ ਹੱਥ ਉੱਤੇ ਹੱਥ ਮਾਰ ਕੇ ਜ਼ਿੰਮੇਵਾਰੀ ਲਈ ਹੋਵੇ,
My son, if thou hast become surety for another, If thou hast stricken hands for another,
2 ੨ ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ, ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜ੍ਹਿਆ ਗਿਆ।
If thou hast become ensnared by the words of thy mouth, If thou hast been caught by the words of thy mouth,
3 ੩ ਸੋ ਹੇ ਮੇਰੇ ਪੁੱਤਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ, ਹੁਣ ਅਜਿਹਾ ਕਰ ਤਾਂ ਤੂੰ ਛੁਟੇਂਗਾ, ਜਾ, ਨੀਵਾਂ ਹੋ ਕੇ ਆਪਣੇ ਗੁਆਂਢੀ ਨੂੰ ਮਨਾ ਲੈ।
Do this now, my son, and rescue thyself, —Since thou hast fallen into the hands of thy neighbor, —Go, prostrate thyself, and be urgent with thy neighbor!
4 ੪ ਨਾ ਆਪਣੀਆਂ ਅੱਖਾਂ ਵਿੱਚ ਨੀਂਦ ਆਉਣ ਦੇ, ਨਾ ਆਪਣੀਆਂ ਪਲਕਾਂ ਨੂੰ ਝਪਕਣ ਦੇ।
Give not sleep to thine eyes, nor slumber to thine eyelids;
5 ੫ ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ, ਉਸੇ ਤਰ੍ਹਾਂ ਹੀ ਆਪਣੇ ਆਪ ਨੂੰ ਛੁਡਾ ਲੈ।
Rescue thyself, as a roe from the hand, And as a bird from the hand of the fowler.
6 ੬ ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ,
Go to the ant, O sluggard! Consider her ways, and be wise!
7 ੭ ਜਿਸ ਦਾ ਨਾ ਕੋਈ ਆਗੂ, ਨਾ ਪ੍ਰਧਾਨ, ਨਾ ਹਾਕਮ ਹੈ,
She hath no governor, Nor overseer, nor ruler;
8 ੮ ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।
Yet she prepareth in the summer her food, She gathereth in the harvest her meat.
9 ੯ ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ? ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਂਗਾ?
How long wilt thou lie in bed, O sluggard? When wilt thou arise from thy sleep?
10 ੧੦ ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
“A little sleep, —a little slumber, —A little folding of the hands to rest:”
11 ੧੧ ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ!
So shall thy poverty come upon thee like a robber, Yea, thy want, as an armed man!
12 ੧੨ ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠੀਆਂ ਗੱਲਾਂ ਬਕਦਾ ਹੈ।
A worthless wretch is the unrighteous man, Who walketh with a deceitful mouth;
13 ੧੩ ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਇਸ਼ਾਰੇ ਕਰਦਾ ਹੈ।
Who winketh with his eyes, Speaketh with his feet, And teacheth with his fingers.
14 ੧੪ ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ, ਅਤੇ ਝਗੜੇ ਪਾਉਂਦਾ ਹੈ,
Fraud is in his heart; He deviseth mischief continually; He scattereth contentions.
15 ੧੫ ਇਸ ਲਈ ਬਿਪਤਾ ਅਚਾਨਕ ਹੀ ਉਹ ਦੇ ਉੱਤੇ ਆ ਪਵੇਗੀ, ਇੱਕ ਪਲ ਵਿੱਚ ਹੀ ਉਹ ਨਾਸ ਹੋ ਜਾਵੇਗਾ ਅਤੇ ਬਚਣ ਦਾ ਕੋਈ ਉਪਾਅ ਨਾ ਹੋਵੇਗਾ।
Therefore shall calamity come upon him suddenly; In a moment shall he be destroyed, and that without remedy;
16 ੧੬ ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ,
These six things doth the LORD hate; Yea, seven are an abomination to him:
17 ੧੭ ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ,
Lofty eyes, a false tongue, And hands which shed innocent blood;
18 ੧੮ ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,
A heart that contriveth wicked devices; Feet that are swift in running to mischief,
19 ੧੯ ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।
A false witness, that uttereth lies, And him that soweth discord among brethren.
20 ੨੦ ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
Keep, O my son! the commandment of thy father, And forsake not the precepts of thy mother!
21 ੨੧ ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ, ਅਤੇ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ ਲੈ।
Bind them continually to thy heart, Tie them around thy neck!
22 ੨੨ ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ,
When thou goest forth, they shall guide thee; When thou sleepest, they shall watch over thee; And, when thou awakest, they shall talk with thee.
23 ੨੩ ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ, ਅਤੇ ਸਿਖਾਉਣ ਵਾਲੇ ਦੀ ਤਾੜ ਜੀਵਨ ਦਾ ਰਾਹ ਹੈ।
For the commandment is a lamp, and instruction a light; Yea, the rebukes of correction lead to life.
24 ੨੪ ਤਾਂ ਜੋ ਉਹ ਤੈਨੂੰ ਬੁਰੀ ਔਰਤ ਤੋਂ, ਅਤੇ ਓਪਰੀ ਦੀ ਜੀਭ ਦੀਆਂ ਭਰਮਾਉਣ ਵਾਲੀਆਂ ਗੱਲਾਂ ਤੋਂ ਬਚਾਉਣ।
They shall guard thee from the evil woman, From the smooth tongue of the unchaste woman.
25 ੨੫ ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,
Desire not her beauty in thy heart, Nor let her catch thee with her eyelids;
26 ੨੬ ਕਿਉਂ ਜੋ ਵੇਸਵਾ ਦੇ ਕਾਰਨ ਆਦਮੀ ਰੋਟੀ ਦੇ ਟੁੱਕੜੇ ਤੱਕ ਮੋਹਤਾਜ਼ ਹੋ ਜਾਂਦਾ ਹੈ ਅਤੇ ਪਰਾਈ ਔਰਤ ਅਣਮੋਲ ਜੀਵਨ ਦਾ ਸ਼ਿਕਾਰ ਕਰ ਲੈਂਦੀ ਹੈ।
For by a harlot a man is brought to a morsel of bread, And the adulteress layeth snares for the precious life.
27 ੨੭ ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸਕਦਾ ਹੈ, ਅਤੇ ਉਹ ਦੇ ਕੱਪੜੇ ਨਾ ਸੜਨ?
Can a man take fire into his bosom, And his clothes not be burned?
28 ੨੮ ਕੋਈ ਅੰਗਿਆਰਿਆਂ ਉੱਤੇ ਤੁਰੇ, ਅਤੇ ਉਹ ਦੇ ਪੈਰ ਨਾ ਝੁਲਸਣ?
Can one walk upon burning coals, And his feet not be scorched?
29 ੨੯ ਅਜਿਹਾ ਹੀ ਉਹ ਹੈ ਜੋ ਆਪਣੇ ਗੁਆਂਢੀ ਦੀ ਔਰਤ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨ੍ਹਾਂ ਦੰਡ ਭੋਗੇ ਨਾ ਛੁੱਟੇਗਾ।
So is it with him who goeth in to his neighbor's wife; Whoever toucheth her shall not go unpunished.
30 ੩੦ ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ,
Men do not overlook a thief, Though he steal to satisfy his appetite, when he is hungry;
31 ੩੧ ਪਰ ਜੇ ਫੜ੍ਹਿਆ ਜਾਵੇ, ਤਾਂ ਉਹ ਨੂੰ ਸੱਤ ਗੁਣਾ ਭਰਨਾ, ਸਗੋਂ ਆਪਣੇ ਘਰ ਦਾ ਸਾਰਾ ਮਾਲ ਦੇਣਾ ਪਵੇਗਾ।
If found, he must repay sevenfold, And give up all the substance of his house.
32 ੩੨ ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ।
Whoso committeth adultery with a woman lacketh understanding; He that doeth it destroyeth himself;
33 ੩੩ ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ, ਅਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।
Blows and dishonor shall he get, And his reproach shall not be wiped away.
34 ੩੪ ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।
For jealousy is the fury of a man; He will not spare in the day of vengeance;
35 ੩੫ ਉਹ ਕੋਈ ਮੁਆਵਜ਼ਾ ਕਬੂਲ ਨਹੀਂ ਕਰੇਗਾ, ਅਤੇ ਭਾਵੇਂ ਤੂੰ ਬਹੁਤ ਹਰਜ਼ਾਨਾ ਦੇਵੇਂ ਪਰ ਉਹ ਨਹੀਂ ਮੰਨੇਗਾ।
And he will not pay regard to any ransom, Nor be content, though thou offer many gifts.