< ਕਹਾਉਤਾਂ 7 >
1 ੧ ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।
My son, keep my words, and lay up my commandments with thee.
2 ੨ ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹਿ, ਅਤੇ ਮੇਰੀ ਸਿੱਖਿਆ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।
Keep my commandments and live; and my law as the apple of thine eye.
3 ੩ ਉਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਉਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।
Bind them upon thy fingers; write them upon the table of thine heart.
4 ੪ ਬੁੱਧ ਨੂੰ ਆਖ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਆਖ, ਤੂੰ ਮੇਰੀ ਸਾਥਣ ਹੈਂ,
Say unto wisdom, Thou art my sister; and call understanding [thy] kinswoman:
5 ੫ ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ।
That they may keep thee from the strange woman, from the stranger which flattereth with her words.
6 ੬ ਮੈਂ ਆਪਣੇ ਘਰ ਦੀ ਖਿੜਕੀ ਦੇ ਵਿੱਚੋਂ ਦੀ ਵੇਖਿਆ,
For at the window of my house I looked forth through my lattice;
7 ੭ ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,
And I beheld among the simple ones, I discerned among the youths, a young man void of understanding,
8 ੮ ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ,
Passing through the street near her corner, and he went the way to her house;
9 ੯ ਦਿਨ ਢਲੇ, ਸ਼ਾਮ ਦੇ ਵੇਲੇ, ਅਤੇ ਕਾਲੀ ਰਾਤ ਦੇ ਹਨੇਰੇ ਵਿੱਚ।
In the twilight, in the evening of the day, in the blackness of night and the darkness.
10 ੧੦ ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨਮੋਹਣੀ ਸੀ।
And, behold, there met him a woman with the attire of an harlot, and wily of heart.
11 ੧੧ ਉਹ ਬੜਬੋਲੀ ਅਤੇ ਮਨ-ਮੱਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।
She is clamorous, and wilful; her feet abide not in her house:
12 ੧੨ ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ, ਅਤੇ ਹਰੇਕ ਮੋੜ ਉੱਤੇ ਉਹ ਇੰਤਜ਼ਾਰ ਕਰਦੀ ਹੈ।
Now she is in the streets, now in the broad places, and lieth in wait at every corner.
13 ੧੩ ਸੋ ਉਹ ਨੇ ਉਸ ਨੂੰ ਫੜ੍ਹ ਕੇ ਉਸ ਨੂੰ ਚੁੰਮ ਲਿਆ, ਅਤੇ ਬੇਸ਼ਰਮੀ ਨਾਲ ਉਸ ਨੂੰ ਆਖਿਆ,
So she caught him, and kissed him, [and] with an impudent face she said unto him:
14 ੧੪ ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਣਾ ਪੂਰੀਆਂ ਕੀਤੀਆਂ ਹਨ।
Sacrifices of peace offerings are with me; this day have I paid my vows.
15 ੧੫ ਇਸੇ ਲਈ ਮੈਂ ਤੈਨੂੰ ਮਿਲਣ ਅਤੇ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ।
Therefore came I forth to meet thee, diligently to seek thy face, and I have found thee.
16 ੧੬ ਮੈਂ ਆਪਣੀ ਸੇਜ਼ ਉੱਤੇ ਪਲੰਗ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ:
I have spread my couch with carpets of tapestry, with striped cloths of the yarn of Egypt.
17 ੧੭ ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ।
I have perfumed my bed with myrrh, aloes, and cinnamon.
18 ੧੮ ਆ ਅਸੀਂ ਸਵੇਰ ਤੱਕ ਪ੍ਰੇਮ ਨਾਲ ਰੱਤੇ ਜਾਈਏ, ਲਾਡ-ਪਿਆਰ ਨਾਲ ਅਸੀਂ ਜੀ ਬਹਿਲਾਈਏ,
Come, let us take our fill of love until the morning; let us solace ourselves with loves.
19 ੧੯ ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ, ਉਹ ਦੂਰ ਦੇਸ਼ ਦੇ ਸਫ਼ਰ ਤੇ ਗਿਆ ਹੋਇਆ ਹੈ।
For the goodman is not at home, he is gone a long journey:
20 ੨੦ ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।
He hath taken a bag of money with him; he will come home at the full moon.
21 ੨੧ ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।
With her much fair speech she causeth him to yield, with the flattering of her lips she forceth him away.
22 ੨੨ ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,
He goeth after her straightway, as an ox goeth to the slaughter, or as fetters to the correction of the fool;
23 ੨੩ ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ।
Till an arrow strike through his liver; as a bird hasteth to the snare, and knoweth not that it is for his life.
24 ੨੪ ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ।
Now therefore, [my] sons, hearken unto me, and attend to the words of my mouth.
25 ੨੫ ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ,
Let not thine heart decline to her ways, go not astray in her paths.
26 ੨੬ ਕਿਉਂ ਜੋ ਉਹ ਨੇ ਬਹੁਤਿਆਂ ਨੂੰ ਜ਼ਖ਼ਮੀ ਕਰਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ!
For she hath cast down many wounded: yea, all her slain are a mighty host.
27 ੨੭ ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ। (Sheol )
Her house is the way to Sheol, going down to the chambers of death. (Sheol )