< ਕਹਾਉਤਾਂ 8 >
1 ੧ ਭਲਾ, ਬੁੱਧ ਨਹੀਂ ਪੁਕਾਰਦੀ? ਭਲਾ, ਸਮਝ ਅਵਾਜ਼ ਨਹੀਂ ਮਾਰਦੀ?
지혜가 부르지 아니하느냐 명철이 소리를 높이지 아니하느냐
2 ੨ ਉਹ ਰਾਹ ਦੇ ਲਾਗੇ ਉੱਚੇ-ਉੱਚੇ ਥਾਵਾਂ ਵਿੱਚ, ਅਤੇ ਚੌਰਾਹਿਆਂ ਵਿੱਚ ਖੜ੍ਹੀ ਹੁੰਦੀ ਹੈ।
그가 길가의 높은 곳과 사거리에 서며
3 ੩ ਫਾਟਕਾਂ ਦੇ ਕੋਲ, ਨਗਰ ਦੇ ਲਾਂਘਿਆਂ ਤੇ, ਅਤੇ ਬੂਹਿਆਂ ਦੇ ਕੋਲ ਉਹ ਹਾਕ ਮਾਰਦੀ ਹੈ,
성문 곁과 문 어귀와 여러 출입하는 문에서 불러 가로되
4 ੪ ਹੇ ਮਨੁੱਖੋ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ, ਅਤੇ ਆਦਮ ਵੰਸ਼ੀਆਂ ਲਈ ਮੇਰੀ ਅਵਾਜ਼ ਹੈ!
사람들아 내가 너희를 부르며 내가 인자들에게 소리를 높이노라
5 ੫ ਹੇ ਭੋਲਿਓ, ਹੁਸ਼ਿਆਰੀ ਸਿੱਖੋ, ਅਤੇ ਹੇ ਮੂਰਖੋ, ਤੁਸੀਂ ਮਨ ਵਿੱਚ ਚਤਰ ਬਣੋ!
어리석은 자들아 너희는 명철할지니라 미련한 자들아 너희는 마음이 밝을지니라 너희는 들을지어다
6 ੬ ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ ਖਰੀਆਂ ਗੱਲਾਂ ਲਈ ਖੁੱਲਣਗੇ,
내가 가장 선한 것을 말하리라 내 입술을 열어 정직을 내리라
7 ੭ ਕਿਉਂ ਜੋ ਮੇਰੀ ਜੀਭ ਸੱਚੋ-ਸੱਚ ਆਖੇਗੀ, ਅਤੇ ਮੇਰੇ ਬੁੱਲ੍ਹਾਂ ਨੂੰ ਦੁਸ਼ਟਤਾਈ ਤੋਂ ਘਿਣ ਆਉਂਦੀ ਹੈ।
내 입은 진리를 말하며 내 입술은 악을 미워하느니라
8 ੮ ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ, ਉਨ੍ਹਾਂ ਵਿੱਚੋਂ ਕੋਈ ਵਿੰਗਾ ਟੇਢਾ ਨਹੀਂ।
내 입의 말은 다 의로운즉 그 가운데 굽은 것과 패역한 것이 없나니
9 ੯ ਸਮਝ ਵਾਲੇ ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।
이는 다 총명 있는 자의 밝히 아는 바요 지식 얻은 자의 정직히 여기는 바니라
10 ੧੦ ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,
너희가 은을 받지 말고 나의 훈계를 받으며 정금보다 지식을 얻으라
11 ੧੧ ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।
대저 지혜는 진주보다 나으므로 무릇 원하는 것을 이에 비교할 수 없음이니라
12 ੧੨ ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲਦੀ ਹਾਂ।
나 지혜는 명철로 주소를 삼으며 지식과 근신을 찾아 얻나니
13 ੧੩ ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
여호와를 경외하는 것은 악을 미워하는 것이라 나는 교만과 거만과 악한 행실과 패역한 입을 미워하느니라
14 ੧੪ ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
내게는 도략과 참 지식이 있으며 나는 명철이라 내게 능력이 있으므로
15 ੧੫ ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
나로 말미암아 왕들이 치리하며 방백들이 공의를 세우며
16 ੧੬ ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈਂ ਵੀ।
나로 말미암아 재상과 존귀한 자 곧 세상의 모든 재판관들이 다스리느니라
17 ੧੭ ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।
나를 사랑하는 자들이 나의 사랑을 입으며 나를 간절히 찾는 자가 나를 만날 것이니라
18 ੧੮ ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ।
부귀가 내게 있고 장구한 재물과 의도 그러하니라
19 ੧੯ ਮੇਰਾ ਫਲ ਸੋਨੇ ਸਗੋਂ ਚੋਖੇ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ ਵੀ ਚੰਗੀ ਹੈ।
내 열매는 금이나 정금보다 나으며 내 소득은 천은보다 나으니라
20 ੨੦ ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,
나는 의로운 길로 행하며 공평한 길 가운데로 다니나니
21 ੨੧ ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂ ਅਤੇ ਉਨ੍ਹਾਂ ਦੇ ਖ਼ਜ਼ਾਨੇ ਭਰ ਦੇਵਾਂ।
이는 나를 사랑하는 자로 재물을 얻어서 그 곳간에 채우게 하려함이니라
22 ੨੨ ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।
여호와께서 그 조화의 시작 곧 태초에 일하시기 전에 나를 가지셨으며
23 ੨੩ ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ।
만세 전부터 상고부터, 땅이 생기기 전부터, 내가 세움을 입었나니
24 ੨੪ ਜਿਸ ਵੇਲੇ ਗਹਿਰੇ ਸਾਗਰ ਨਹੀਂ ਸਨ, ਜਦ ਵਗਦੇ ਸੋਤੇ ਨਹੀਂ ਸਨ, ਤਦ ਤੋਂ ਹੀ ਮੈਂ ਪੈਦਾ ਹੋਈ।
아직 바다가 생기지 아니하였고 큰 샘들이 있기 전에 내가 이미났으며
25 ੨੫ ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ ਪਹਿਲਾਂ ਹੀ ਮੈਂ ਪੈਦਾ ਹੋਈ।
산이 세우심을 입기 전에 언덕이 생기기 전에 내가 이미 났으니
26 ੨੬ ਜਦੋਂ ਪਰਮੇਸ਼ੁਰ ਨੇ ਨਾ ਹੀ ਧਰਤੀ, ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ, ਇਸ ਤੋਂ ਪਹਿਲਾਂ ਹੀ ਤੋਂ ਮੈਂ ਪੈਦਾ ਹੋਈ।
하나님이 아직 땅도 들도 세상 진토의 근원도 짓지 아니하셨을 때에라
27 ੨੭ ਜਦ ਉਹ ਨੇ ਅਕਾਸ਼ ਸਥਿਰ ਕੀਤੇ, ਮੈਂ ਉੱਥੇ ਹੀ ਸੀ, ਜਦ ਗਹਿਰੇ ਸਾਗਰਾਂ ਉੱਤੇ ਅਕਾਸ਼ ਮੰਡਲ ਠਹਿਰਾਇਆ।
그가 하늘을 지으시며 궁창으로 해면에 두르실 때에 내가 거기 있었고
28 ੨੮ ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਸਥਿਰ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ,
그가 위로 구름 하늘을 견고하게 하시며 바다의 샘들을 힘 있게하시며
29 ੨੯ ਜਦ ਉਹ ਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ, ਤਾਂ ਜੋ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਅਤੇ ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ,
바다의 한계를 정하여 물로 명령을 거스리지 못하게 하시며 또 땅의 기초를 정하실 때에
30 ੩੦ ਤਦ ਮੈਂ ਰਾਜ ਮਿਸਤਰੀ ਦੇ ਵਾਂਗੂੰ ਉਹ ਦੇ ਨਾਲ ਸੀ, ਮੈਂ ਹਰ ਰੋਜ਼ ਉਸ ਦਾ ਅਨੰਦ ਸੀ, ਹਰ ਵੇਲੇ ਉਹ ਦੇ ਸਾਹਮਣੇ ਮਗਨ ਰਹਿੰਦੀ ਸੀ,
내가 그 곁에 있어서 창조자가 되어 날마다 그 기뻐하신 바가 되었으며 항상 그 앞에서 즐거워하였으며
31 ੩੧ ਮੈਂ ਉਹ ਦੀ ਵਸਾਈ ਹੋਈ ਧਰਤੀ ਉੱਤੇ ਪ੍ਰਸੰਨ ਰਹਿੰਦੀ, ਅਤੇ ਮੈਂ ਮਨੁੱਖਾਂ ਦੀ ਸੰਗਤੀ ਨਾਲ ਸੁਖੀ ਰਹਿੰਦੀ ਸੀ।
사람이 거처할 땅에서 즐거워하며 인자들을 기뻐하였었느니라
32 ੩੨ ਸੋ ਹੁਣ, ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਣਾ ਕਰਦੇ ਹਨ।
아들들아 이제 내게 들으라 내 도를 지키는 자가 복이 있느니라
33 ੩੩ ਸਿੱਖਿਆ ਨੂੰ ਸੁਣੋ ਤੇ ਬੁੱਧਵਾਨ ਬਣੋ, ਅਤੇ ਉਸ ਨੂੰ ਅਣਸੁਣੀ ਨਾ ਕਰੋ।
훈계를 들어서 지혜를 얻으라 그것을 버리지 말라
34 ੩੪ ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ।
누구든지 내게 들으며 날마다 내 문 곁에서 기다리며 문설주 옆에서 기다리는 자는 복이 있나니
35 ੩੫ ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ, ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ।
대저 나를 얻는 자는 생명을 얻고 여호와께 은총을 얻을 것임이니라
36 ੩੬ ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ!
그러나 나를 잃는 자는 자기의 영혼을 해하는 자라 무릇 나를 미워하는 자는 사망을 사랑하느니라