< ਕਹਾਉਤਾਂ 9 >

1 ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ੍ਹ ਲਏ ਹਨ।
חכמות בנתה ביתה חצבה עמודיה שבעה
2 ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ।
טבחה טבחה מסכה יינה אף ערכה שלחנה
3 ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,
שלחה נערתיה תקרא-- על-גפי מרמי קרת
4 ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,
מי-פתי יסר הנה חסר-לב אמרה לו
5 ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!
לכו לחמו בלחמי ושתו ביין מסכתי
6 ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ!
עזבו פתאים וחיו ואשרו בדרך בינה
7 ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।
יסר לץ--לקח לו קלון ומוכיח לרשע מומו
8 ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।
אל-תוכח לץ פן-ישנאך הוכח לחכם ויאהבך
9 ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।
תן לחכם ויחכם-עוד הודע לצדיק ויוסף לקח
10 ੧੦ ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।
תחלת חכמה יראת יהוה ודעת קדשים בינה
11 ੧੧ ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।
כי-בי ירבו ימיך ויוסיפו לך שנות חיים
12 ੧੨ ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ।
אם-חכמת חכמת לך ולצת לבדך תשא
13 ੧੩ ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।
אשת כסילות המיה פתיות ובל-ידעה מה
14 ੧੪ ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,
וישבה לפתח ביתה-- על-כסא מרמי קרת
15 ੧੫ ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
לקרא לעברי-דרך המישרים ארחותם
16 ੧੬ ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
מי-פתי יסר הנה וחסר-לב ואמרה לו
17 ੧੭ ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
מים-גנובים ימתקו ולחם סתרים ינעם
18 ੧੮ ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ! (Sheol h7585)
ולא-ידע כי-רפאים שם בעמקי שאול קראיה (Sheol h7585)

< ਕਹਾਉਤਾਂ 9 >