< ਕਹਾਉਤਾਂ 9 >
1 ੧ ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ੍ਹ ਲਏ ਹਨ।
sapientia aedificavit sibi domum excidit columnas septem
2 ੨ ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ।
immolavit victimas suas miscuit vinum et proposuit mensam suam
3 ੩ ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,
misit ancillas suas ut vocarent ad arcem et ad moenia civitatis
4 ੪ ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,
si quis est parvulus veniat ad me et insipientibus locuta est
5 ੫ ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!
venite comedite panem meum et bibite vinum quod miscui vobis
6 ੬ ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ!
relinquite infantiam et vivite et ambulate per vias prudentiae
7 ੭ ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।
qui erudit derisorem ipse sibi facit iniuriam et qui arguit impium generat maculam sibi
8 ੮ ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।
noli arguere derisorem ne oderit te argue sapientem et diliget te
9 ੯ ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।
da sapienti et addetur ei sapientia doce iustum et festinabit accipere
10 ੧੦ ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।
principium sapientiae timor Domini et scientia sanctorum prudentia
11 ੧੧ ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।
per me enim multiplicabuntur dies tui et addentur tibi anni vitae
12 ੧੨ ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ।
si sapiens fueris tibimet ipsi eris si inlusor solus portabis malum
13 ੧੩ ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।
mulier stulta et clamosa plenaque inlecebris et nihil omnino sciens
14 ੧੪ ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,
sedit in foribus domus suae super sellam in excelso urbis loco
15 ੧੫ ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
ut vocaret transeuntes viam et pergentes itinere suo
16 ੧੬ ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
quis est parvulus declinet ad me et vecordi locuta est
17 ੧੭ ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
aquae furtivae dulciores sunt et panis absconditus suavior
18 ੧੮ ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ! (Sheol )
et ignoravit quod gigantes ibi sint et in profundis inferni convivae eius (Sheol )