< ਜ਼ਬੂਰ 1 >
1 ੧ ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!
2 ੨ ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
3 ੩ ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।
4 ੪ ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ।
5 ੫ ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,
6 ੬ ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।