< ਜ਼ਬੂਰ 10 >
1 ੧ ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ? ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈ?
Why standest thou afar off, O LORD? Why hidest thou thyself in times of trouble?
2 ੨ ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਉਨ੍ਹਾਂ ਵਿੱਚ ਉਹ ਆਪ ਫਸ ਜਾਣ!
Through the haughtiness of the wicked the poor are in distress; They are caught in the wiles which are contrived for them.
3 ੩ ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।
The wicked boasteth of his heart's desire; The rapacious renounceth and contemneth Jehovah.
4 ੪ ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ, ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ।
The wicked [[saith]] in his haughtiness, “He careth not!” All his thoughts are, “There is no God.”
5 ੫ ਉਸ ਦੀ ਚਾਲ ਹਰ ਵੇਲੇ ਸਥਿਰ ਹੁੰਦੀ ਹੈ ਤੇਰੇ ਨਿਆਂ ਉਸ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆਂ ਉੱਤੇ ਫੁੰਕਾਰੇ ਮਾਰਦਾ ਹੈ।
His course is always prosperous; Far in the heights are thy judgments from him; As for all his enemies, he puffeth at them.
6 ੬ ਉਹ ਆਪਣੇ ਮਨ ਵਿੱਚ ਆਖਦਾ ਹੈ ਕਿ ਮੈਂ ਕਦੇ ਨਾ ਡੋਲਾਂਗਾ ਪੀੜ੍ਹੀਓਂ ਪੀੜ੍ਹੀ ਮੈਂ ਦੁੱਖ ਵਿੱਚ ਨਾ ਡੋਲਾਂਗਾ।
He saith in his heart, “I shall never fall; I shall never be in adversity.”
7 ੭ ਉਹ ਦਾ ਮੂੰਹ ਸਰਾਪ, ਛਲ ਅਤੇ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਤੇ ਬਦੀ ਹੈ।
His mouth is full of perjury, deceit, and oppression; Mischief and injustice are upon his tongue.
8 ੮ ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤਾਕ ਵਿੱਚ ਲੱਗੀਆਂ ਹੋਈਆਂ ਹਨ।
He sitteth in the lurking-places of the villages; In secret places doth he murder the innocent; His eyes are secretly fixed upon the poor.
9 ੯ ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ, ਉਸੇ ਤਰ੍ਹਾਂ ਉਹ ਆਪਣੇ ਗੁਪਤ ਥਾਵਾਂ ਵਿੱਚ ਬੈਠਾ ਰਹਿੰਦਾ ਹੈ, ਉਹ ਮਸਕੀਨਾਂ ਨੂੰ ਫੜ੍ਹਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ਼ ਵਿੱਚ ਫੜ੍ਹ ਲੈਂਦਾ ਹੈ।
He secretly lieth in wait, like a lion in a thicket; He lieth in wait to seize upon the helpless; He catcheth the poor, drawing him into his net.
10 ੧੦ ਉਹ ਦਾਬਾ ਮਾਰ ਕੇ ਝੁੱਕ ਜਾਂਦਾ ਹੈ, ਅਨਾਥ ਉਹ ਦੇ ਬਲ ਵਾਲੇ ਹੱਥਾਂ ਨਾਲ ਡਿੱਗ ਪੈਂਦੇ ਹਨ।
He croucheth, and lowereth himself, And the wretched fall into his paws.
11 ੧੧ ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ, ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ।
He saith in his heart, “God doth forget; He hideth his face; he doth never see it.”
12 ੧੨ ਉੱਠ, ਹੇ ਯਹੋਵਾਹ! ਹੇ ਪਰਮੇਸ਼ੁਰ, ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ।
Arise, O LORD! O God, lift up thine hand: Forget not the distressed!
13 ੧੩ ਦੁਸ਼ਟ ਨੇ ਕਿਉਂ ਪਰਮੇਸ਼ੁਰ ਨੂੰ ਤੁੱਛ ਜਾਣਿਆ ਹੈ, ਅਤੇ ਆਪਣੇ ਮਨ ਵਿੱਚ ਆਖਿਆ ਕਿ ਤੂੰ ਪੁੱਛ-ਗਿੱਛ ਨਹੀਂ ਕਰੇਂਗਾ?
Wherefore doth the wicked contemn God, And say in his heart, “He careth not for it”?
14 ੧੪ ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ।
Thou dost see it; yea, thou beholdest malice and oppression, And markest it upon thy hand! The poor committeth himself to thee; Thou art the helper of the fatherless.
15 ੧੫ ਦੁਸ਼ਟ ਦੀ ਬਾਂਹ ਭੰਨ ਸੁੱਟ! ਦੁਸ਼ਟ ਦੀ ਬਦੀ ਨੂੰ ਭਾਲ ਜਦ ਤੱਕ ਕੁਝ ਹੋਰ ਨਾ ਲੱਭੇ।
Break thou the arm of the unjust and wicked man; Seek out his wickedness, till thou canst find none!
16 ੧੬ ਯਹੋਵਾਹ ਜੁੱਗੋ-ਜੁੱਗ ਪਾਤਸ਼ਾਹ ਹੈ। ਪਰਾਈਆਂ ਕੌਮਾਂ ਉਸ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ।
Jehovah is king for ever and ever; The gentiles shall perish out of his land.
17 ੧੭ ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਗਾ
Thou, O LORD! wilt hear the desires of the distressed; Thou wilt strengthen their hearts; Thou wilt lend a listening ear!
18 ੧੮ ਤਾਂ ਜੋ ਤੂੰ ਯਤੀਮ ਅਤੇ ਸਤਾਏ ਹੋਏ ਦਾ ਨਿਆਂ ਕਰੇਂ, ਜੋ ਇਨਸਾਨ ਜਿਹੜਾ ਮਿੱਟੀ ਦਾ ਹੈ ਫਿਰ ਕਦੀ ਅਨ੍ਹੇਰ ਨਾ ਕਰੇ।
Thou wilt maintain the cause of the fatherless and the oppressed, That henceforth none may be driven from the land.