< ਜ਼ਬੂਰ 10 >
1 ੧ ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ? ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈ?
Why do you stand, Lord, so far away, hiding yourself in times of trouble?
2 ੨ ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਉਨ੍ਹਾਂ ਵਿੱਚ ਉਹ ਆਪ ਫਸ ਜਾਣ!
The wicked, in their pride, are pursuing the helpless: let them be caught in the schemes they have plotted.
3 ੩ ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।
For the wicked boasts of their wanton greed; the robber despises the Lord, and curses him,
4 ੪ ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ, ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ।
in wicked pride, thinks: God doesn’t care, God doesn’t call to account.
5 ੫ ਉਸ ਦੀ ਚਾਲ ਹਰ ਵੇਲੇ ਸਥਿਰ ਹੁੰਦੀ ਹੈ ਤੇਰੇ ਨਿਆਂ ਉਸ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆਂ ਉੱਤੇ ਫੁੰਕਾਰੇ ਮਾਰਦਾ ਹੈ।
Never a season that they do not prosper; your judgments are far above out of their sight: they scoff at their foes.
6 ੬ ਉਹ ਆਪਣੇ ਮਨ ਵਿੱਚ ਆਖਦਾ ਹੈ ਕਿ ਮੈਂ ਕਦੇ ਨਾ ਡੋਲਾਂਗਾ ਪੀੜ੍ਹੀਓਂ ਪੀੜ੍ਹੀ ਮੈਂ ਦੁੱਖ ਵਿੱਚ ਨਾ ਡੋਲਾਂਗਾ।
Each says in their heart, ‘I will never be shaken; I will live for all time untouched by misfortune.’
7 ੭ ਉਹ ਦਾ ਮੂੰਹ ਸਰਾਪ, ਛਲ ਅਤੇ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਤੇ ਬਦੀ ਹੈ।
Their mouths are full of deceit and oppression: under their tongues lurks mischief and wrong.
8 ੮ ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤਾਕ ਵਿੱਚ ਲੱਗੀਆਂ ਹੋਈਆਂ ਹਨ।
Lying in secret in some village ambush, and stealthily watching, they murder the innocent.
9 ੯ ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ, ਉਸੇ ਤਰ੍ਹਾਂ ਉਹ ਆਪਣੇ ਗੁਪਤ ਥਾਵਾਂ ਵਿੱਚ ਬੈਠਾ ਰਹਿੰਦਾ ਹੈ, ਉਹ ਮਸਕੀਨਾਂ ਨੂੰ ਫੜ੍ਹਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ਼ ਵਿੱਚ ਫੜ੍ਹ ਲੈਂਦਾ ਹੈ।
Like a lion that lurks in a secret lair they lurk intending to catch the defenceless; to seize them, to drag them away in their net.
10 ੧੦ ਉਹ ਦਾਬਾ ਮਾਰ ਕੇ ਝੁੱਕ ਜਾਂਦਾ ਹੈ, ਅਨਾਥ ਉਹ ਦੇ ਬਲ ਵਾਲੇ ਹੱਥਾਂ ਨਾਲ ਡਿੱਗ ਪੈਂਦੇ ਹਨ।
Their victims are crushed, sink down to the ground. Under their claws the hapless fall.
11 ੧੧ ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ, ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ।
The wicked say in their hearts that God has forgotten, has hidden his face, will see nothing.
12 ੧੨ ਉੱਠ, ਹੇ ਯਹੋਵਾਹ! ਹੇ ਪਰਮੇਸ਼ੁਰ, ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ।
Arise, Lord, lift up your hand, do not forget the cry of the wretched.
13 ੧੩ ਦੁਸ਼ਟ ਨੇ ਕਿਉਂ ਪਰਮੇਸ਼ੁਰ ਨੂੰ ਤੁੱਛ ਜਾਣਿਆ ਹੈ, ਅਤੇ ਆਪਣੇ ਮਨ ਵਿੱਚ ਆਖਿਆ ਕਿ ਤੂੰ ਪੁੱਛ-ਗਿੱਛ ਨਹੀਂ ਕਰੇਂਗਾ?
Why do the wicked treat God with contempt, and say in their hearts, ‘God doesn’t care’?
14 ੧੪ ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ।
You have seen the trouble and sorrow; you mark it all, and will take it in hand. The hapless can count on you, helper of orphans.
15 ੧੫ ਦੁਸ਼ਟ ਦੀ ਬਾਂਹ ਭੰਨ ਸੁੱਟ! ਦੁਸ਼ਟ ਦੀ ਬਦੀ ਨੂੰ ਭਾਲ ਜਦ ਤੱਕ ਕੁਝ ਹੋਰ ਨਾ ਲੱਭੇ।
Break the arm of the wicked and evil: search out their sin, till no more be found.
16 ੧੬ ਯਹੋਵਾਹ ਜੁੱਗੋ-ਜੁੱਗ ਪਾਤਸ਼ਾਹ ਹੈ। ਪਰਾਈਆਂ ਕੌਮਾਂ ਉਸ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ।
The Lord is king forever and ever: the nations will vanish from his land.
17 ੧੭ ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਗਾ
Lord, you have heard the desire of the humble, inclining your ear, strengthening their hearts,
18 ੧੮ ਤਾਂ ਜੋ ਤੂੰ ਯਤੀਮ ਅਤੇ ਸਤਾਏ ਹੋਏ ਦਾ ਨਿਆਂ ਕਰੇਂ, ਜੋ ਇਨਸਾਨ ਜਿਹੜਾ ਮਿੱਟੀ ਦਾ ਹੈ ਫਿਰ ਕਦੀ ਅਨ੍ਹੇਰ ਨਾ ਕਰੇ।
rights you have won for the crushed and the orphan, so no one on earth may strike terror again.