< ਜ਼ਬੂਰ 100 >
1 ੧ ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ,
ऐ अहले ज़मीन, सब ख़ुदावन्द के सामने ख़ुशी का ना'रा मारो!
2 ੨ ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ।
ख़ुशी से ख़ुदावन्द की इबादत करो! गाते हुए उसके सामने हाज़िर हों!
3 ੩ ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ।
जान रखों ख़ुदावन्द ही ख़ुदा है! उसी ने हम को बनाया और हम उसी के है; हम उसके लोग और उसकी चरागाह की भेड़े हैं।
4 ੪ ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
शुक्रगुज़ारी करते हुए उसके फाटकों में और हम्द करते हुए उसकी बारगाहों में दाख़िल हो; उसका शुक्र करो और उसके नाम को मुबारक कहो!
5 ੫ ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।
क्यूँकि ख़ुदावन्द भला है, उसकी शफ़क़त हमेशा की है, और उसकी वफ़ादारी नसल दर नसल रहती है।