< ਜ਼ਬੂਰ 101 >
1 ੧ ਦਾਊਦ ਦਾ ਭਜਨ ਮੈਂ ਤੇਰੀ ਦਯਾ ਅਤੇ ਨਿਆਂ ਵਿਖੇ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।
Псалом Давидів.
2 ੨ ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ।
придивля́тимуся до доро́ги невинного. Коли при́йдеш до мене? Я буду ходити в неви́нності серця свого́ серед дому мого́,
3 ੩ ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ
не поставлю я перед очи́ма своїми речі нікче́мної, діло відступства нена́виджу, — не приляже до мене воно,
4 ੪ ਮਨ ਦਾ ਕੁੱਬਾਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ।
перекі́рливе серце відхо́дить від мене, лихого не знаю!
5 ੫ ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।
Хто таємно обчо́рнюв бли́жнього свого, — я зни́щу того́, високоо́кого й гордосе́рдого, — його не стерплю́!
6 ੬ ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ।
Мої очі — на вірних землі, щоб сиділи зо мною. Хто хо́дить дорогою невинного, той буде служити мені.
7 ੭ ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।
Обма́нець не сяде в сере́дині дому мого, і міцно не стане навпроти очей моїх неправдомо́вець!
8 ੮ ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।
Всіх безбожних землі буду ни́щити кожного ра́нку, щоб з міста Господнього ви́губити всіх злочинців!