< ਜ਼ਬੂਰ 102 >
1 ੧ ਦੀਨ ਜਨ ਦੀ ਉਸ ਸਮੇਂ ਦੀ ਪ੍ਰਾਰਥਨਾ ਜਦੋਂ ਉਹ ਦੁੱਖ ਦਾ ਮਾਰਿਆ ਆਪਣੇ ਸੋਗ ਦੀਆਂ ਸਾਰੀਆਂ ਗੱਲਾਂ ਯਹੋਵਾਹ ਦੇ ਅੱਗੇ ਖੋਲ੍ਹ ਕੇ ਕਹਿੰਦਾ ਹੈ ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੱਕ ਪਹੁੰਚੇ!
A Prayer of the afflicted, when he is overwhelmed, and poureth out his complaint before Jehovah. Hear my prayer, O Jehovah, And let my cry come unto thee.
2 ੨ ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇ!
Hide not thy face from me in the day of my distress: Incline thine ear unto me; In the day when I call answer me speedily.
3 ੩ ਮੇਰੇ ਜਿਉਣ ਦੇ ਦਿਨ ਤਾਂ ਧੂੰਏਂ ਵਾਂਗੂੰ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਗੂੰ ਬਲਦੀਆਂ ਹਨ।
For my days consume away like smoke, And my bones are burned as a firebrand.
4 ੪ ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ।
My heart is smitten like grass, and withered; For I forget to eat my bread.
5 ੫ ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ।
By reason of the voice of my groaning My bones cleave to my flesh.
6 ੬ ਮੈਂ ਉਜਾੜ ਦੇ ਲੰਮਢੀਂਗ ਦੇ ਤੁੱਲ ਹੋਇਆ, ਅਤੇ ਵਿਰਾਨੇ ਦਾ ਉੱਲੂ ਬਣਿਆ!
I am like a pelican of the wilderness; I am become as an owl of the waste places.
7 ੭ ਮੈਂ ਜਾਗਦਾ ਰਿਹਾ ਅਤੇ ਉਸ ਚਿੜ੍ਹੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ।
I watch, and am become like a sparrow That is alone upon the house-top.
8 ੮ ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਣ ਮੇਰਾ ਨਾਮ ਲੈ ਕੇ ਫਿਟਕਾਰਾਂ ਪਾਉਂਦੇ ਹਨ।
Mine enemies reproach me all the day; They that are mad against me do curse by me.
9 ੯ ਮੈਂ ਤਾਂ ਰੋਟੀ ਵਾਂਗੂੰ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਹੰਝੂ ਮਿਲਾਉਂਦਾ ਹਾਂ।
For I have eaten ashes like bread, And mingled my drink with weeping,
10 ੧੦ ਇਹ ਤੇਰੇ ਗੁੱਸੇ ਤੇ ਕਹਿਰ ਕਾਰਨ ਹੋਇਆ, ਕਿਉਂ ਜੋ ਤੂੰ ਚੁੱਕ ਕੇ ਮੈਨੂੰ ਫੇਰ ਪਟਕਾ ਸੁੱਟ ਦਿੱਤਾ!
Because of thine indignation and thy wrath: For thou hast taken me up, and cast me away.
11 ੧੧ ਮੇਰੇ ਦਿਨ ਢਲਦੇ ਸਾਯੇ ਵਾਂਗੂੰ ਹਨ, ਮੈਂ ਘਾਹ ਵਾਂਗੂੰ ਮੁੱਕ ਜਾਂਦਾ ਹਾਂ।
My days are like a shadow that declineth; And I am withered like grass.
12 ੧੨ ਪਰ ਤੂੰ ਹੇ ਯਹੋਵਾਹ, ਸਦਾ ਤੱਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓਂ ਪੀੜ੍ਹੀ ਤੱਕ!
But thou, O Jehovah, wilt abide for ever; And thy memorial [name] unto all generations.
13 ੧੩ ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ।
Thou wilt arise, and have mercy upon Zion; For it is time to have pity upon her, Yea, the set time is come.
14 ੧੪ ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ, ਅਤੇ ਉਹ ਦੇ ਥੇਹ ਉੱਤੇ ਤਰਸ ਖਾਂਦੇ ਹਨ।
For thy servants take pleasure in her stones, And have pity upon her dust.
15 ੧੫ ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈਅ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ।
So the nations shall fear the name of Jehovah, And all the kings of the earth thy glory.
16 ੧੬ ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪ੍ਰਗਟ ਹੋਇਆ।
For Jehovah hath built up Zion; He hath appeared in his glory.
17 ੧੭ ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਣਿਆ।
He hath regarded the prayer of the destitute, And hath not despised their prayer.
18 ੧੮ ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।
This shall be written for the generation to come; And a people which shall be created shall praise Jehovah.
19 ੧੯ ਉਸ ਨੇ ਤਾਂ ਆਪਣੇ ਪਵਿੱਤਰ ਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸਵਰਗ ਤੋਂ ਧਰਤੀ ਨੂੰ ਡਿੱਠਾ ਹੈ,
For he hath looked down from the height of his sanctuary; From heaven did Jehovah behold the earth;
20 ੨੦ ਕਿ ਗ਼ੁਲਾਮ ਦਾ ਹਾਉਂਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,
To hear the sighing of the prisoner; To loose those that are appointed to death;
21 ੨੧ ਤਾਂ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ,
That men may declare the name of Jehovah in Zion, And his praise in Jerusalem;
22 ੨੨ ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨਾ ਕਰਨ ਲਈ ਇਕੱਠੇ ਹੋਣ।
When the peoples are gathered together, And the kingdoms, to serve Jehovah.
23 ੨੩ ਆਪਣੀ ਸਮਰੱਥਾ ਨਾਲ ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਉਮਰ ਨੂੰ ਘਟਾਇਆ।
He weakened my strength in the way; He shortened my days.
24 ੨੪ ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓਂ ਪੀੜ੍ਹੀ ਤੇਰੇ ਵਰ੍ਹੇ ਹਨ!
I said, O my God, take me not away in the midst of my days: Thy years are throughout all generations.
25 ੨੫ ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ।
Of old didst thou lay the foundation of the earth; And the heavens are the work of thy hands.
26 ੨੬ ਉਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਉਹ ਬਦਲ ਜਾਣਗੇ!
They shall perish, but thou shalt endure; Yea, all of them shall wax old like a garment; As a vesture shalt thou change them, and they shall be changed:
27 ੨੭ ਪਰ ਤੂੰ ਉਹ ਹੀ ਹੈਂ, ਅਤੇ ਤੇਰੇ ਜੀਵਨ ਦੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
But thou art the same, And thy years shall have no end.
28 ੨੮ ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ।
The children of thy servants shall continue, And their seed shall be established before thee.