< ਜ਼ਬੂਰ 103 >

1 ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!
BY DAVID. Bless, O my soul, YHWH, And all my inward parts—His Holy Name.
2 ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
Bless, O my soul, YHWH, And do not forget all His benefits,
3 ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
Who is forgiving all your iniquities, Who is healing all your diseases,
4 ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ।
Who is redeeming your life from destruction, Who is crowning you [with] kindness and mercies,
5 ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ।
Who is satisfying your desire with good, Your youth renews itself as an eagle.
6 ਯਹੋਵਾਹ ਧਰਮ ਦੇ ਕੰਮ ਅਤੇ ਨਿਆਂ, ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ।
YHWH is doing righteousness and judgments For all the oppressed.
7 ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕਿਤੇ।
He makes His ways known to Moses, His acts to the sons of Israel.
8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
YHWH [is] merciful and gracious, Slow to anger, and abundant in mercy.
9 ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ।
He does not strive forever, Nor does He watch for all time.
10 ੧੦ ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।
He has not done to us according to our sins, Nor according to our iniquities Has He conferred benefits on us.
11 ੧੧ ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!
For as the height of the heavens [is] above the earth, His kindness has been mighty over those fearing Him.
12 ੧੨ ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
He has put our transgressions far from us—as the distance of east from west.
13 ੧੩ ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
As a father has mercy on sons, YHWH has mercy on those fearing Him.
14 ੧੪ ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ।
For He has known our frame, Remembering that we [are] dust.
15 ੧੫ ਇਨਸਾਨ ਦੀ ਉਮਰ ਘਾਹ ਜਿੰਨੀ ਹੈ, ਮੈਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ,
Mortal man! His days [are] as grass, He flourishes as a flower of the field;
16 ੧੬ ਜਦ ਵਾਯੂ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।
For a wind has passed over it, and it is not, And its place does not discern it anymore.
17 ੧੭ ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
And the kindness of YHWH [Is] from age even to age on those fearing Him, And His righteousness to sons’ sons,
18 ੧੮ ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।
To those keeping His covenant, And to those remembering His precepts to do them.
19 ੧੯ ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।
YHWH has established His throne in the heavens, And His kingdom has ruled over all.
20 ੨੦ ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!
Bless YHWH, you His messengers, Mighty in power—doing His word, To listen to the voice of His word.
21 ੨੧ ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ!
Bless YHWH, all you His hosts, His ministers—doing His pleasure.
22 ੨੨ ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!।
Bless YHWH, all you His works, In all places of His dominion. Bless, O my soul, YHWH!

< ਜ਼ਬੂਰ 103 >