< ਜ਼ਬੂਰ 103 >
1 ੧ ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!
[Псалом] Давида. Благослови, душе моя, Господа, і все нутро моє [прослав] святе ім’я Його!
2 ੨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
Благослови, душе моя, Господа, і не забувай усіх добрих діянь Його!
3 ੩ ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
Він прощає всі беззаконня твої, зцілює всі твої хвороби,
4 ੪ ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ।
визволяє від безодні смерті життя твоє; Хто вінчає тебе милістю й щедротами,
5 ੫ ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ।
задовольняє бажання твої добром – [тоді] оновлюється, немов орел, юність твоя.
6 ੬ ਯਹੋਵਾਹ ਧਰਮ ਦੇ ਕੰਮ ਅਤੇ ਨਿਆਂ, ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ।
Господь творить справедливість і правосуддя всім пригніченим.
7 ੭ ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕਿਤੇ।
Він показав шляхи Свої Мойсею і діяння Свої – синам Ізраїлевим.
8 ੮ ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
Милостивий і милосердний Господь, довготерпеливий і щедрий на доброту.
9 ੯ ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ।
Він не буде постійно вести судову суперечку й [гнів] триматиме не вічно.
10 ੧੦ ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।
Не за нашими гріхами Він вчинив нам і віддячив нам не так, як ми заслужили нашими переступами.
11 ੧੧ ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!
Адже як високо небо над землею, так звеличилася милість Його над тими, хто Його боїться.
12 ੧੨ ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
Як далеко схід від заходу, так віддалив Він від нас наші беззаконня.
13 ੧੩ ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
Як милує батько синів, так милує Господь тих, хто боїться Його.
14 ੧੪ ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ।
Бо Він знає нашу сутність, пам’ятає, що ми – порох.
15 ੧੫ ਇਨਸਾਨ ਦੀ ਉਮਰ ਘਾਹ ਜਿੰਨੀ ਹੈ, ਮੈਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ,
Дні людини – немов трава; як цвіт польовий, так цвіте вона.
16 ੧੬ ਜਦ ਵਾਯੂ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।
Як тільки вітер пронесеться над ним, не стане його, і більше не впізнає його місце, [де він ріс].
17 ੧੭ ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
А милість Господа споконвіку й навіки над тими, хто боїться Його, і праведність Його – на синах синів,
18 ੧੮ ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।
що бережуть Його Завіт і пам’ятають настанови Його, щоб їх виконувати.
19 ੧੯ ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।
Господь на небесах утвердив престол Свій, і Царство Його панує над усім.
20 ੨੦ ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!
Благословіть Господа, ангели Його, могутні силою, що виконують сказане Ним, слухаючись голосу Його слова!
21 ੨੧ ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ!
Благословіть Господа, усі воїнства Його, слуги Його, що виконують Його волю!
22 ੨੨ ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!।
Прославте Господа, усі діяння Його, на всіх місцях Його панування! Благослови, душе моя, Господа!