< ਜ਼ਬੂਰ 104 >
1 ੧ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!
Bless the LORD, O my soul! O LORD my God, You are very great; You are clothed with splendor and majesty.
2 ੨ ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,
He wraps Himself in light as with a garment; He stretches out the heavens like a tent,
3 ੩ ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
laying the beams of His chambers in the waters above, making the clouds His chariot, walking on the wings of the wind.
4 ੪ ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈਂ।
He makes the winds His messengers, flames of fire His servants.
5 ੫ ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਕਿ ਉਹ ਸਦਾ ਤੱਕ ਅਟੱਲ ਰਹੇ।
He set the earth on its foundations, never to be moved.
6 ੬ ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ।
You covered it with the deep like a garment; the waters stood above the mountains.
7 ੭ ਓਹ ਤੇਰੇ ਨਾਲ ਦਬਕੇ ਨਾਲ ਨੱਠ ਗਏ, ਉਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ,
At Your rebuke the waters fled; at the sound of Your thunder they hurried away—
8 ੮ ਉਸ ਥਾਂ ਨੂੰ ਜਿਸ ਦੀ ਤੂੰ ਨੀਂਹ ਰੱਖੀ ਹੋਈ ਸੀ, ਪਰਬਤ ਉਤਾਂਹ ਚੜ੍ਹੇ, ਦੂਣਾ ਹੇਠਾਂ ਉੱਤਰੀਆਂ,
the mountains rose and the valleys sank to the place You assigned for them—
9 ੯ ਤੂੰ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਕਿ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ।
You set a boundary they cannot cross, that they may never again cover the earth.
10 ੧੦ ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ, ਓਹ ਪਹਾੜਾਂ ਵਿੱਚ ਵੀ ਚੱਲਦੇ ਹਨ।
He sends forth springs in the valleys; they flow between the mountains.
11 ੧੧ ਰੜ ਦੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਗਧੇ ਵੀ ਆਪਣੀ ਤੇਹ ਬੁਝਾਉਂਦੇ ਹਨ।
They give drink to every beast of the field; the wild donkeys quench their thirst.
12 ੧੨ ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ।
The birds of the air nest beside the springs; they sing among the branches.
13 ੧੩ ਤੂੰ ਆਪਣੇ ਉੱਚੇ ਸਥਾਨਾਂ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ।
He waters the mountains from His chambers; the earth is satisfied by the fruit of His works.
14 ੧੪ ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਕਿ ਧਰਤੀ ਵਿੱਚੋਂ ਆਹਾਰ ਕੱਢੇਂ,
He makes the grass grow for the livestock and provides crops for man to cultivate, bringing forth food from the earth:
15 ੧੫ ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।
wine that gladdens the heart of man, oil that makes his face to shine, and bread that sustains his heart.
16 ੧੬ ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ, ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ,
The trees of the LORD have their fill, the cedars of Lebanon that He planted,
17 ੧੭ ਜਿੱਥੇ ਚਿੜ੍ਹੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ।
where the birds build their nests; the stork makes her home in the cypresses.
18 ੧੮ ਉੱਚੇ ਪਰਬਤ ਜੰਗਲੀ ਬੱਕਰੀਆਂ ਲਈ ਹਨ, ਢਿੱਗਾਂ ਪਹਾੜੀ ਖਰਗੋਸ਼ਾਂ ਲਈ ਓਟ ਹਨ।
The high mountains are for the wild goats, the cliffs a refuge for the rock badgers.
19 ੧੯ ਉਹ ਨੇ ਚੰਦ ਨੂੰ ਥਿਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ।
He made the moon to mark the seasons; the sun knows when to set.
20 ੨੦ ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਜੰਗਲੀ ਜਾਨਵਰ ਦੱਬੀਂ ਪੈਰੀਂ ਨਿੱਕਲਦੇ ਹਨ।
You bring darkness, and it becomes night, when all the beasts of the forest prowl.
21 ੨੧ ਜੁਆਨ ਬੱਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,
The young lions roar for their prey and seek their food from God.
22 ੨੨ ਸੂਰਜ ਚੜਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚ ਜਾ ਬਹਿੰਦੇ ਹਨ।
The sun rises, and they withdraw; they lie down in their dens.
23 ੨੩ ਇਨਸਾਨ ਆਪਣੇ ਕੰਮ ਧੰਦੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ।
Man goes forth to his work and to his labor until evening.
24 ੨੪ ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!
How many are Your works, O LORD! In wisdom You have made them all; the earth is full of Your creatures.
25 ੨੫ ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ-ਨਿੱਕੇ ਤੇ ਵੱਡੇ-ਵੱਡੇ ਜੀਵ ਹਨ!
Here is the sea, vast and wide, teeming with creatures beyond number, living things both great and small.
26 ੨੬ ਉੱਥੇ ਜਹਾਜ਼ ਚੱਲਦੇ ਹਨ, ਅਤੇ ਤੂੰ ਲਿਵਯਾਥਾਨ ਨੂੰ ਉਹ ਦੇ ਖੇਡਣ ਲਈ ਰਚਿਆ।
There the ships pass, and Leviathan, which You formed to frolic there.
27 ੨੭ ਇਹ ਸਾਰੇ ਤੇਰੀ ਉਡੀਕ ਵਿੱਚ ਹਨ, ਕਿ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ।
All creatures look to You to give them their food in due season.
28 ੨੮ ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ।
When You give it to them, they gather it up; when You open Your hand, they are satisfied with good things.
29 ੨੯ ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।
When You hide Your face, they are terrified; when You take away their breath, they die and return to dust.
30 ੩੦ ਤੂੰ ਆਪਣਾ ਆਤਮਾ ਭੇਜਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜ਼ਮੀਨ ਨੂੰ ਨਵਾਂ ਬਣਾ ਦਿੰਦਾ ਹੈਂ।
When You send Your Spirit, they are created, and You renew the face of the earth.
31 ੩੧ ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ,
May the glory of the LORD endure forever; may the LORD rejoice in His works.
32 ੩੨ ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੰਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ!
He looks on the earth, and it trembles; He touches the mountains, and they smolder.
33 ੩੩ ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!
I will sing to the LORD all my life; I will sing praise to my God while I have my being.
34 ੩੪ ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।
May my meditation be pleasing to Him, for I rejoice in the LORD.
35 ੩੫ ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।
May sinners vanish from the earth and the wicked be no more. Bless the LORD, O my soul. Hallelujah!