< ਜ਼ਬੂਰ 104 >

1 ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!
ברכי נפשי את-יהוה יהוה אלהי גדלת מאד הוד והדר לבשת
2 ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,
עטה-אור כשלמה נוטה שמים כיריעה
3 ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
המקרה במים עליותיו השם-עבים רכובו המהלך על-כנפי-רוח
4 ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈਂ।
עשה מלאכיו רוחות משרתיו אש להט
5 ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਕਿ ਉਹ ਸਦਾ ਤੱਕ ਅਟੱਲ ਰਹੇ।
יסד-ארץ על-מכוניה בל-תמוט עולם ועד
6 ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ।
תהום כלבוש כסיתו על-הרים יעמדו מים
7 ਓਹ ਤੇਰੇ ਨਾਲ ਦਬਕੇ ਨਾਲ ਨੱਠ ਗਏ, ਉਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ,
מן-גערתך ינוסון מן-קול רעמך יחפזון
8 ਉਸ ਥਾਂ ਨੂੰ ਜਿਸ ਦੀ ਤੂੰ ਨੀਂਹ ਰੱਖੀ ਹੋਈ ਸੀ, ਪਰਬਤ ਉਤਾਂਹ ਚੜ੍ਹੇ, ਦੂਣਾ ਹੇਠਾਂ ਉੱਤਰੀਆਂ,
יעלו הרים ירדו בקעות-- אל-מקום זה יסדת להם
9 ਤੂੰ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਕਿ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ।
גבול-שמת בל-יעברון בל-ישבון לכסות הארץ
10 ੧੦ ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ, ਓਹ ਪਹਾੜਾਂ ਵਿੱਚ ਵੀ ਚੱਲਦੇ ਹਨ।
המשלח מעינים בנחלים בין הרים יהלכון
11 ੧੧ ਰੜ ਦੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਗਧੇ ਵੀ ਆਪਣੀ ਤੇਹ ਬੁਝਾਉਂਦੇ ਹਨ।
ישקו כל-חיתו שדי ישברו פראים צמאם
12 ੧੨ ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ।
עליהם עוף-השמים ישכון מבין עפאים יתנו-קול
13 ੧੩ ਤੂੰ ਆਪਣੇ ਉੱਚੇ ਸਥਾਨਾਂ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ।
משקה הרים מעליותיו מפרי מעשיך תשבע הארץ
14 ੧੪ ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਕਿ ਧਰਤੀ ਵਿੱਚੋਂ ਆਹਾਰ ਕੱਢੇਂ,
מצמיח חציר לבהמה ועשב לעבדת האדם להוציא לחם מן-הארץ
15 ੧੫ ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।
ויין ישמח לבב-אנוש-- להצהיל פנים משמן ולחם לבב-אנוש יסעד
16 ੧੬ ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ, ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ,
ישבעו עצי יהוה-- ארזי לבנון אשר נטע
17 ੧੭ ਜਿੱਥੇ ਚਿੜ੍ਹੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ।
אשר-שם צפרים יקננו חסידה ברושים ביתה
18 ੧੮ ਉੱਚੇ ਪਰਬਤ ਜੰਗਲੀ ਬੱਕਰੀਆਂ ਲਈ ਹਨ, ਢਿੱਗਾਂ ਪਹਾੜੀ ਖਰਗੋਸ਼ਾਂ ਲਈ ਓਟ ਹਨ।
הרים הגבהים ליעלים סלעים מחסה לשפנים
19 ੧੯ ਉਹ ਨੇ ਚੰਦ ਨੂੰ ਥਿਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ।
עשה ירח למועדים שמש ידע מבואו
20 ੨੦ ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਜੰਗਲੀ ਜਾਨਵਰ ਦੱਬੀਂ ਪੈਰੀਂ ਨਿੱਕਲਦੇ ਹਨ।
תשת-חשך ויהי לילה-- בו-תרמש כל-חיתו-יער
21 ੨੧ ਜੁਆਨ ਬੱਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,
הכפירים שאגים לטרף ולבקש מאל אכלם
22 ੨੨ ਸੂਰਜ ਚੜਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚ ਜਾ ਬਹਿੰਦੇ ਹਨ।
תזרח השמש יאספון ואל-מעונתם ירבצון
23 ੨੩ ਇਨਸਾਨ ਆਪਣੇ ਕੰਮ ਧੰਦੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ।
יצא אדם לפעלו ולעבדתו עדי-ערב
24 ੨੪ ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!
מה-רבו מעשיך יהוה-- כלם בחכמה עשית מלאה הארץ קנינך
25 ੨੫ ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ-ਨਿੱਕੇ ਤੇ ਵੱਡੇ-ਵੱਡੇ ਜੀਵ ਹਨ!
זה הים גדול-- ורחב ידים שם-רמש ואין מספר חיות קטנות עם-גדלות
26 ੨੬ ਉੱਥੇ ਜਹਾਜ਼ ਚੱਲਦੇ ਹਨ, ਅਤੇ ਤੂੰ ਲਿਵਯਾਥਾਨ ਨੂੰ ਉਹ ਦੇ ਖੇਡਣ ਲਈ ਰਚਿਆ।
שם אניות יהלכון לויתן זה-יצרת לשחק-בו
27 ੨੭ ਇਹ ਸਾਰੇ ਤੇਰੀ ਉਡੀਕ ਵਿੱਚ ਹਨ, ਕਿ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ।
כלם אליך ישברון-- לתת אכלם בעתו
28 ੨੮ ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ।
תתן להם ילקטון תפתח ידך ישבעון טוב
29 ੨੯ ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।
תסתיר פניך יבהלון תסף רוחם יגועון ואל-עפרם ישובון
30 ੩੦ ਤੂੰ ਆਪਣਾ ਆਤਮਾ ਭੇਜਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜ਼ਮੀਨ ਨੂੰ ਨਵਾਂ ਬਣਾ ਦਿੰਦਾ ਹੈਂ।
תשלח רוחך יבראון ותחדש פני אדמה
31 ੩੧ ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ,
יהי כבוד יהוה לעולם ישמח יהוה במעשיו
32 ੩੨ ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੰਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ!
המביט לארץ ותרעד יגע בהרים ויעשנו
33 ੩੩ ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!
אשירה ליהוה בחיי אזמרה לאלהי בעודי
34 ੩੪ ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।
יערב עליו שיחי אנכי אשמח ביהוה
35 ੩੫ ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।
יתמו חטאים מן-הארץ ורשעים עוד אינם-- ברכי נפשי את-יהוה הללו-יה

< ਜ਼ਬੂਰ 104 >