< ਜ਼ਬੂਰ 105 >

1 ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!
הודו ליהוה קראו בשמו הודיעו בעמים עלילותיו
2 ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ!
שירו-לו זמרו-לו שיחו בכל-נפלאותיו
3 ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ!
התהללו בשם קדשו ישמח לב מבקשי יהוה
4 ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ।
דרשו יהוה ועזו בקשו פניו תמיד
5 ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।
זכרו--נפלאותיו אשר-עשה מפתיו ומשפטי-פיו
6 ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,
זרע אברהם עבדו בני יעקב בחיריו
7 ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ!
הוא יהוה אלהינו בכל-הארץ משפטיו
8 ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
זכר לעולם בריתו דבר צוה לאלף דור
9 ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ,
אשר כרת את-אברהם ושבועתו לישחק
10 ੧੦ ਅਤੇ ਉਹ ਨੇ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਉਹ ਨੂੰ ਦ੍ਰਿੜ੍ਹ ਕੀਤਾ,
ויעמידה ליעקב לחק לישראל ברית עולם
11 ੧੧ ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ, ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,
לאמר--לך אתן את-ארץ-כנען חבל נחלתכם
12 ੧੨ ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ, ਸਗੋਂ ਬਹੁਤ ਹੀ ਥੋੜੇ ਅਤੇ ਉਸ ਵਿੱਚ ਪਰਦੇਸੀ ਵੀ ਸਨ,
בהיותם מתי מספר כמעט וגרים בה
13 ੧੩ ਅਤੇ ਓਹ ਕੌਮ-ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।
ויתהלכו מגוי אל-גוי מממלכה אל-עם אחר
14 ੧੪ ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ,
לא-הניח אדם לעשקם ויוכח עליהם מלכים
15 ੧੫ ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ!
אל-תגעו במשיחי ולנביאי אל-תרעו
16 ੧੬ ਤਾਂ ਉਹ ਨੇ ਦੇਸ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ।
ויקרא רעב על-הארץ כל-מטה-לחם שבר
17 ੧੭ ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਭੇਜਿਆ, ਯੂਸੁਫ਼ ਦਾਸ ਕਰਕੇ ਵੇਚਿਆ ਗਿਆ।
שלח לפניהם איש לעבד נמכר יוסף
18 ੧੮ ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁੱਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ,
ענו בכבל רגליו (רגלו) ברזל באה נפשו
19 ੧੯ ਉਸ ਵੇਲੇ ਤੱਕ ਕਿ ਉਹ ਦਾ ਬਚਨ ਪੂਰਾ ਹੋ ਗਿਆ, ਯਹੋਵਾਹ ਦਾ ਸ਼ਬਦ ਉਹ ਨੂੰ ਪਰਖਦਾ ਰਿਹਾ।
עד-עת בא-דברו-- אמרת יהוה צרפתהו
20 ੨੦ ਰਾਜੇ ਨੇ ਹੁਕਮ ਭੇਜ ਕੇ ਉਨ੍ਹਾਂ ਨੂੰ ਖੋਲ੍ਹ ਦਿੱਤਾ, ਰਈਯਤਾਂ ਦੇ ਹਾਕਮ ਨੇ ਉਹ ਨੂੰ ਆਜ਼ਾਦ ਕੀਤਾ।
שלח מלך ויתירהו משל עמים ויפתחהו
21 ੨੧ ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ, ਅਤੇ ਆਪਣੀ ਸਾਰੀ ਮਿਲਖ਼ ਦਾ ਹਾਕਮ ਠਹਿਰਾਇਆ,
שמו אדון לביתו ומשל בכל-קנינו
22 ੨੨ ਕਿ ਉਹ ਆਪਣੀ ਮਰਜ਼ੀ ਨਾਲ ਉਸ ਦੇ ਸਰਦਾਰਾਂ ਨੂੰ ਬੰਨ੍ਹ ਲਵੇ, ਅਤੇ ਉਸ ਦੇ ਬਜ਼ੁਰਗਾਂ ਨੂੰ ਮੱਤ ਸਿਖਾਵੇ।
לאסר שריו בנפשו וזקניו יחכם
23 ੨੩ ਇਸਰਾਏਲ ਮਿਸਰ ਵਿੱਚ ਗਿਆ, ਅਤੇ ਯਾਕੂਬ ਹਾਮ ਦੇ ਦੇਸ ਵਿੱਚ ਪਰਦੇਸੀ ਰਿਹਾ।
ויבא ישראל מצרים ויעקב גר בארץ-חם
24 ੨੪ ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ।
ויפר את-עמו מאד ויעצמהו מצריו
25 ੨੫ ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਕਿ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ।
הפך לבם לשנא עמו להתנכל בעבדיו
26 ੨੬ ਉਹ ਨੇ ਆਪਣੇ ਦਾਸ ਮੂਸਾ ਨੂੰ ਭੇਜਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ।
שלח משה עבדו אהרן אשר בחר-בו
27 ੨੭ ਉਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ਼ ਕੰਮ ਵਿਖਾਏ।
שמו-בם דברי אתותיו ומפתים בארץ חם
28 ੨੮ ਉਹ ਨੇ ਅਨ੍ਹੇਰ ਭੇਜਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ, ਮਿਸਰੀ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ।
שלח חשך ויחשך ולא-מרו את-דבריו (דברו)
29 ੨੯ ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।
הפך את-מימיהם לדם וימת את-דגתם
30 ੩੦ ਉਨ੍ਹਾਂ ਦੀ ਧਰਤੀ ਵਿੱਚੋਂ ਡੱਡੂ ਕਟਕਾਂ ਦੇ ਕਟਕ ਨਿੱਕਲ ਪਏ, ਸਗੋਂ ਉਨ੍ਹਾਂ ਦੇ ਰਾਜੇ ਦੀਆਂ ਕੋਠੜੀਆਂ ਵਿੱਚ ਵੀ!
שרץ ארצם צפרדעים בחדרי מלכיהם
31 ੩੧ ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ, ਅਤੇ ਉਨ੍ਹਾਂ ਦੀਆਂ ਸਾਰੀਆਂ ਹੱਦਾਂ ਵਿੱਚ ਜੂੰਆਂ ਵੀ।
אמר ויבא ערב כנים בכל-גבולם
32 ੩੨ ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ।
נתן גשמיהם ברד אש להבות בארצם
33 ੩੩ ਉਹ ਨੇ ਉਨ੍ਹਾਂ ਦੇ ਅੰਗੂਰ ਅਤੇ ਹੰਜ਼ੀਰਾਂ ਮਾਰ ਦਿੱਤੀਆਂ, ਅਤੇ ਉਨ੍ਹਾਂ ਦੀਆਂ ਹੱਦਾਂ ਦੇ ਬਿਰਛ ਭੰਨ ਸੁੱਟੇ।
ויך גפנם ותאנתם וישבר עץ גבולם
34 ੩੪ ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ, ਅਤੇ ਟੋਕਾ ਅਣਗਿਣਤ ਸੀ।
אמר ויבא ארבה וילק ואין מספר
35 ੩੫ ਉਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ ਲਿਆ, ਅਤੇ ਉਨ੍ਹਾਂ ਦੀ ਜ਼ਮੀਨ ਦੇ ਫਲ ਵੀ ਖਾ ਲਏ।
ויאכל כל-עשב בארצם ויאכל פרי אדמתם
36 ੩੬ ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਪਹਿਲੌਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ।
ויך כל-בכור בארצם ראשית לכל-אונם
37 ੩੭ ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ, ਉਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ ਨਾ ਸੀ।
ויוציאם בכסף וזהב ואין בשבטיו כושל
38 ੩੮ ਮਿਸਰੀ ਉਹਨਾਂ ਦੇ ਨਿੱਕਲ ਜਾਣ ਵਿੱਚ ਅਨੰਦ ਸਨ, ਕਿਉਂ ਜੋ ਉਹਨਾਂ ਦਾ ਭੈਅ ਉਨ੍ਹਾਂ ਉੱਤੇ ਆ ਪਿਆ ਸੀ।
שמח מצרים בצאתם כי-נפל פחדם עליהם
39 ੩੯ ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ।
פרש ענן למסך ואש להאיר לילה
40 ੪੦ ਉਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ, ਅਤੇ ਉਹਨਾਂ ਨੂੰ ਸਵਰਗੀ ਰੋਟੀ ਨਾਲ ਰਜਾਇਆ।
שאל ויבא שלו ולחם שמים ישביעם
41 ੪੧ ਉਹ ਨੇ ਚੱਟਾਨ ਨੂੰ ਖੋਲ੍ਹਿਆ ਤਾਂ ਪਾਣੀ ਫੁੱਟ ਨਿੱਕਲੇ, ਓਹ ਥਲਾਂ ਵਿੱਚ ਨਦੀ ਵਾਂਗੂੰ ਵਗ ਤੁਰੇ,
פתח צור ויזובו מים הלכו בציות נהר
42 ੪੨ ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ।
כי-זכר את-דבר קדשו את-אברהם עבדו
43 ੪੩ ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣੇ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ।
ויוצא עמו בששון ברנה את-בחיריו
44 ੪੪ ਉਹ ਨੇ ਉਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਉਹਨਾਂ ਨੂੰ ਮਿਲਖ਼ ਵਿੱਚ ਦਿੱਤੀ,
ויתן להם ארצות גוים ועמל לאמים יירשו
45 ੪੫ ਕਿ ਓਹ ਉਹ ਦੀਆਂ ਬਿਧੀਆਂ ਦੀਆਂ ਪਾਲਣਾ ਕਰਨ, ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ। ਹਲਲੂਯਾਹ!।
בעבור ישמרו חקיו-- ותורתיו ינצרו הללו-יה

< ਜ਼ਬੂਰ 105 >