< ਜ਼ਬੂਰ 105 >
1 ੧ ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!
主に感謝し、そのみ名を呼び、そのみわざをもろもろの民のなかに知らせよ。
2 ੨ ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ!
主にむかって歌え、主をほめうたえ、そのすべてのくすしきみわざを語れ。
3 ੩ ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ!
その聖なるみ名を誇れ。主を尋ね求める者の心を喜ばせよ。
4 ੪ ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ।
主とそのみ力とを求めよ、つねにそのみ顔を尋ねよ。
5 ੫ ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।
6 ੬ ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,
そのしもべアブラハムの子孫よ、その選ばれた者であるヤコブの子らよ、主のなされたくすしきみわざと、その奇跡と、そのみ口のさばきとを心にとめよ。
7 ੭ ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ!
彼はわれらの神、主でいらせられる。そのさばきは全地にある。
8 ੮ ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
主はとこしえに、その契約をみこころにとめられる。これはよろず代に命じられたみ言葉であって、
9 ੯ ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ,
アブラハムと結ばれた契約、イサクに誓われた約束である。
10 ੧੦ ਅਤੇ ਉਹ ਨੇ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਉਹ ਨੂੰ ਦ੍ਰਿੜ੍ਹ ਕੀਤਾ,
主はこれを堅く立てて、ヤコブのために定めとし、イスラエルのために、とこしえの契約として
11 ੧੧ ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ, ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,
言われた、「わたしはあなたにカナンの地を与えて、あなたがたの受ける嗣業の分け前とする」と。
12 ੧੨ ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ, ਸਗੋਂ ਬਹੁਤ ਹੀ ਥੋੜੇ ਅਤੇ ਉਸ ਵਿੱਚ ਪਰਦੇਸੀ ਵੀ ਸਨ,
このとき彼らの数は少なくて、数えるに足らず、その所で旅びととなり、
13 ੧੩ ਅਤੇ ਓਹ ਕੌਮ-ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।
この国からかの国へ行き、この国から他の民へ行った。
14 ੧੪ ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ,
主は人の彼らをしえたげるのをゆるさず、彼らのために王たちを懲しめて、
15 ੧੫ ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ!
言われた、「わが油そそがれた者たちにさわってはならない、わが預言者たちに害を加えてはならない」と。
16 ੧੬ ਤਾਂ ਉਹ ਨੇ ਦੇਸ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ।
主はききんを地に招き、人のつえとするパンをことごとく砕かれた。
17 ੧੭ ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਭੇਜਿਆ, ਯੂਸੁਫ਼ ਦਾਸ ਕਰਕੇ ਵੇਚਿਆ ਗਿਆ।
また彼らの前にひとりをつかわされた。すなわち売られて奴隷となったヨセフである。
18 ੧੮ ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁੱਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ,
彼の足は足かせをもって痛められ、彼の首は鉄の首輪にはめられ、
19 ੧੯ ਉਸ ਵੇਲੇ ਤੱਕ ਕਿ ਉਹ ਦਾ ਬਚਨ ਪੂਰਾ ਹੋ ਗਿਆ, ਯਹੋਵਾਹ ਦਾ ਸ਼ਬਦ ਉਹ ਨੂੰ ਪਰਖਦਾ ਰਿਹਾ।
彼の言葉の成る時まで、主のみ言葉が彼を試みた。
20 ੨੦ ਰਾਜੇ ਨੇ ਹੁਕਮ ਭੇਜ ਕੇ ਉਨ੍ਹਾਂ ਨੂੰ ਖੋਲ੍ਹ ਦਿੱਤਾ, ਰਈਯਤਾਂ ਦੇ ਹਾਕਮ ਨੇ ਉਹ ਨੂੰ ਆਜ਼ਾਦ ਕੀਤਾ।
王は人をつかわして彼を解き放ち、民のつかさは彼に自由を与えた。
21 ੨੧ ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ, ਅਤੇ ਆਪਣੀ ਸਾਰੀ ਮਿਲਖ਼ ਦਾ ਹਾਕਮ ਠਹਿਰਾਇਆ,
王はその家のつかさとしてその所有をことごとくつかさどらせ、
22 ੨੨ ਕਿ ਉਹ ਆਪਣੀ ਮਰਜ਼ੀ ਨਾਲ ਉਸ ਦੇ ਸਰਦਾਰਾਂ ਨੂੰ ਬੰਨ੍ਹ ਲਵੇ, ਅਤੇ ਉਸ ਦੇ ਬਜ਼ੁਰਗਾਂ ਨੂੰ ਮੱਤ ਸਿਖਾਵੇ।
その心のままに君たちを教えさせ、長老たちに知恵を授けさせた。
23 ੨੩ ਇਸਰਾਏਲ ਮਿਸਰ ਵਿੱਚ ਗਿਆ, ਅਤੇ ਯਾਕੂਬ ਹਾਮ ਦੇ ਦੇਸ ਵਿੱਚ ਪਰਦੇਸੀ ਰਿਹਾ।
その時イスラエルはエジプトにきたり、ヤコブはハムの地に寄留した。
24 ੨੪ ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ।
主はその民を大いに増し加え、これをそのあだよりも強くされた。
25 ੨੫ ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਕਿ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ।
主は人々の心をかえて、その民を憎ませ、そのしもべたちを悪賢く扱わせられた。
26 ੨੬ ਉਹ ਨੇ ਆਪਣੇ ਦਾਸ ਮੂਸਾ ਨੂੰ ਭੇਜਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ।
主はそのしもべモーセと、そのお選びになったアロンとをつかわされた。
27 ੨੭ ਉਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ਼ ਕੰਮ ਵਿਖਾਏ।
彼らはハムの地で主のしるしと、奇跡とを彼らのうちにおこなった。
28 ੨੮ ਉਹ ਨੇ ਅਨ੍ਹੇਰ ਭੇਜਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ, ਮਿਸਰੀ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ।
主は暗やみをつかわして地を暗くされた。しかし彼らはそのみ言葉に従わなかった。
29 ੨੯ ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।
主は彼らの水を血に変らせて、その魚を殺された。
30 ੩੦ ਉਨ੍ਹਾਂ ਦੀ ਧਰਤੀ ਵਿੱਚੋਂ ਡੱਡੂ ਕਟਕਾਂ ਦੇ ਕਟਕ ਨਿੱਕਲ ਪਏ, ਸਗੋਂ ਉਨ੍ਹਾਂ ਦੇ ਰਾਜੇ ਦੀਆਂ ਕੋਠੜੀਆਂ ਵਿੱਚ ਵੀ!
彼らの国には、かえるが群がり、王の寝間にまではいった。
31 ੩੧ ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ, ਅਤੇ ਉਨ੍ਹਾਂ ਦੀਆਂ ਸਾਰੀਆਂ ਹੱਦਾਂ ਵਿੱਚ ਜੂੰਆਂ ਵੀ।
主が言われると、はえの群れがきたり、ぶよが国じゅうにあった。
32 ੩੨ ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ।
主は雨にかえて、ひょうを彼らに与え、きらめくいなずまを彼らの国に放たれた。
33 ੩੩ ਉਹ ਨੇ ਉਨ੍ਹਾਂ ਦੇ ਅੰਗੂਰ ਅਤੇ ਹੰਜ਼ੀਰਾਂ ਮਾਰ ਦਿੱਤੀਆਂ, ਅਤੇ ਉਨ੍ਹਾਂ ਦੀਆਂ ਹੱਦਾਂ ਦੇ ਬਿਰਛ ਭੰਨ ਸੁੱਟੇ।
主は彼らのぶどうの木と、いちじくの木とを撃ち、彼らの国のもろもろの木を折り砕かれた。
34 ੩੪ ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ, ਅਤੇ ਟੋਕਾ ਅਣਗਿਣਤ ਸੀ।
主が言われると、いなごがきたり、無数の若いいなごが来て、
35 ੩੫ ਉਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ ਲਿਆ, ਅਤੇ ਉਨ੍ਹਾਂ ਦੀ ਜ਼ਮੀਨ ਦੇ ਫਲ ਵੀ ਖਾ ਲਏ।
彼らの国のすべての青物を食いつくし、その地の実を食いつくした。
36 ੩੬ ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਪਹਿਲੌਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ।
主は彼らの国のすべてのういごを撃ち、彼らのすべての力の初めを撃たれた。
37 ੩੭ ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ, ਉਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ ਨਾ ਸੀ।
そして金銀を携えてイスラエルを出て行かせられた。その部族のうちに、ひとりの倒れる者もなかった。
38 ੩੮ ਮਿਸਰੀ ਉਹਨਾਂ ਦੇ ਨਿੱਕਲ ਜਾਣ ਵਿੱਚ ਅਨੰਦ ਸਨ, ਕਿਉਂ ਜੋ ਉਹਨਾਂ ਦਾ ਭੈਅ ਉਨ੍ਹਾਂ ਉੱਤੇ ਆ ਪਿਆ ਸੀ।
エジプトは彼らの去るのを喜んだ。彼らに対する恐れが彼らに臨んだからである。
39 ੩੯ ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ।
主は雲をひろげておおいとし、夜は火をもって照された。
40 ੪੦ ਉਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ, ਅਤੇ ਉਹਨਾਂ ਨੂੰ ਸਵਰਗੀ ਰੋਟੀ ਨਾਲ ਰਜਾਇਆ।
また彼らの求めによって、うずらを飛びきたらせ、天から、かてを豊かに彼らに与えられた。
41 ੪੧ ਉਹ ਨੇ ਚੱਟਾਨ ਨੂੰ ਖੋਲ੍ਹਿਆ ਤਾਂ ਪਾਣੀ ਫੁੱਟ ਨਿੱਕਲੇ, ਓਹ ਥਲਾਂ ਵਿੱਚ ਨਦੀ ਵਾਂਗੂੰ ਵਗ ਤੁਰੇ,
主が岩を開かれると、水がほとばしり出て、かわいた地に川のように流れた。
42 ੪੨ ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ।
これは主がその聖なる約束と、そのしもべアブラハムを覚えられたからである。
43 ੪੩ ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣੇ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ।
こうして主はその民を導いて喜びつつ出て行かせ、その選ばれた民を導いて歌いつつ出て行かせられた。
44 ੪੪ ਉਹ ਨੇ ਉਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਉਹਨਾਂ ਨੂੰ ਮਿਲਖ਼ ਵਿੱਚ ਦਿੱਤੀ,
主はもろもろの国びとの地を彼らに与えられたので、彼らはもろもろの民の勤労の実を自分のものとした。
45 ੪੫ ਕਿ ਓਹ ਉਹ ਦੀਆਂ ਬਿਧੀਆਂ ਦੀਆਂ ਪਾਲਣਾ ਕਰਨ, ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ। ਹਲਲੂਯਾਹ!।
これは彼らが主の定めを守り、そのおきてを行うためである。主をほめたたえよ。