< ਜ਼ਬੂਰ 106 >

1 ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ!
הללויה הודו ליהוה כי טוב כי לעולם חסדו׃
2 ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਣਨ ਕਰ ਸਕਦਾ ਹੈ? ਕੌਣ ਉਹ ਦੀ ਸਾਰੀ ਉਸਤਤ ਸੁਣਾ ਸਕਦਾ ਹੈ?
מי ימלל גבורות יהוה ישמיע כל תהלתו׃
3 ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ!
אשרי שמרי משפט עשה צדקה בכל עת׃
4 ਹੇ ਯਹੋਵਾਹ, ਆਪਣੀ ਪਰਜਾ ਦੇ ਪੱਖਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ,
זכרני יהוה ברצון עמך פקדני בישועתך׃
5 ਕਿ ਮੈਂ ਤੇਰੇ ਚੁਣੇ ਹੋਇਆਂ ਦੀ ਭਲਿਆਈ ਵੇਖਾਂ, ਤੇਰੀ ਕੌਮ ਦੀ ਖੁਸ਼ੀ ਵਿੱਚ ਅਨੰਦ ਹੋਵਾਂ, ਅਤੇ ਤੇਰੀ ਮਿਲਖ਼ ਦੇ ਨਾਲ ਫਖ਼ਰ ਕਰਾਂ!।
לראות בטובת בחיריך לשמח בשמחת גויך להתהלל עם נחלתך׃
6 ਅਸੀਂ ਆਪਣੇ ਪੁਰਖਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ।
חטאנו עם אבותינו העוינו הרשענו׃
7 ਸਾਡੇ ਪੁਰਖਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲ਼ਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।
אבותינו במצרים לא השכילו נפלאותיך לא זכרו את רב חסדיך וימרו על ים בים סוף׃
8 ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਕਿ ਉਹ ਆਪਣੀ ਸ਼ਕਤੀ ਵਿਖਾਵੇ।
ויושיעם למען שמו להודיע את גבורתו׃
9 ਉਹ ਨੇ ਲਾਲ ਸਮੁੰਦਰ ਨੂੰ ਦਬਕਾ ਦਿੱਤਾ ਅਤੇ ਉਹ ਸੁੱਕ ਗਿਆ, ਅਤੇ ਉਹ ਨੇ ਉਨ੍ਹਾਂ ਨੂੰ ਡੁੰਘਿਆਈਆਂ ਦੇ ਵਿੱਚੋਂ ਦੀ ਜਿਵੇਂ ਉਜਾੜ ਦੇ ਵਿੱਚੋਂ ਦੀ ਲੰਘਾਇਆ,
ויגער בים סוף ויחרב ויוליכם בתהמות כמדבר׃
10 ੧੦ ਅਤੇ ਉਹ ਨੇ ਉਨ੍ਹਾਂ ਨੂੰ ਦੁਸ਼ਮਣ ਦੇ ਹੱਥੋਂ ਬਚਾਇਆ, ਅਤੇ ਵੈਰੀ ਦੇ ਹੱਥੋਂ ਛੁਡਾਇਆ।
ויושיעם מיד שונא ויגאלם מיד אויב׃
11 ੧੧ ਪਾਣੀਆਂ ਨੇ ਉਨ੍ਹਾਂ ਦੇ ਵਿਰੋਧੀਆਂ ਨੂੰ ਢੱਕ ਲਿਆ, ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ!
ויכסו מים צריהם אחד מהם לא נותר׃
12 ੧੨ ਉਸ ਦੇ ਲੋਕਾਂ ਨੇ ਉਹ ਦੀਆਂ ਗੱਲਾਂ ਨੂੰ ਸੱਚ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ।
ויאמינו בדבריו ישירו תהלתו׃
13 ੧੩ ਓਹ ਉਹ ਦੇ ਕੰਮਾਂ ਨੂੰ ਛੇਤੀ ਹੀ ਭੁੱਲ ਗਏ, ਉਨ੍ਹਾਂ ਨੇ ਉਹ ਦੀ ਸਲਾਹ ਦੀ ਉਡੀਕ ਨਾ ਕੀਤੀ।
מהרו שכחו מעשיו לא חכו לעצתו׃
14 ੧੪ ਉਨ੍ਹਾਂ ਨੇ ਉਜਾੜ ਵਿੱਚ ਵੱਡੀ ਹਿਰਸ ਕੀਤੀ, ਅਤੇ ਥਲ ਵਿੱਚ ਪਰਮੇਸ਼ੁਰ ਨੂੰ ਪਰਤਾਇਆ,
ויתאוו תאוה במדבר וינסו אל בישימון׃
15 ੧੫ ਤਾਂ ਉਹ ਨੇ ਉਨ੍ਹਾਂ ਦੀ ਮੰਗ ਪੂਰੀ ਕੀਤੀ, ਪਰ ਉਨ੍ਹਾਂ ਦੀਆਂ ਜਾਨਾਂ ਨੂੰ ਲਿੱਸਿਆਂ ਨਾ ਕੀਤਾ।
ויתן להם שאלתם וישלח רזון בנפשם׃
16 ੧੬ ਡੇਰੇ ਵਿੱਚ ਓਹ ਮੂਸਾ, ਅਤੇ ਯਹੋਵਾਹ ਦੇ ਭਗਤ ਹਾਰੂਨ ਉੱਤੇ ਸੜੇ,
ויקנאו למשה במחנה לאהרן קדוש יהוה׃
17 ੧੭ ਧਰਤੀ ਖੁੱਲ੍ਹ ਗਈ ਅਤੇ ਦਾਥਾਨ ਨੂੰ ਨਿਗਲ ਲਿਆ, ਅਤੇ ਅਬੀਰਾਮ ਦੀ ਟੋਲੀ ਨੂੰ ਢੱਕ ਲਿਆ,
תפתח ארץ ותבלע דתן ותכס על עדת אבירם׃
18 ੧੮ ਤਾਂ ਅੱਗ ਉਨ੍ਹਾਂ ਦੀ ਟੋਲੀ ਵਿੱਚ ਫੁੱਟ ਨਿੱਕਲੀ, ਅਤੇ ਲੰਬ ਨੇ ਦੁਸ਼ਟਾਂ ਨੂੰ ਭਸਮ ਕੀਤਾ।
ותבער אש בעדתם להבה תלהט רשעים׃
19 ੧੯ ਹੋਰੇਬ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ, ਅਤੇ ਢਾਲ਼ੇ ਹੋਏ ਬੁੱਤ ਅੱਗੇ ਮੱਥਾ ਟੇਕਿਆ,
יעשו עגל בחרב וישתחוו למסכה׃
20 ੨੦ ਇਉਂ ਉਨ੍ਹਾਂ ਨੇ ਆਪਣੇ ਪਰਤਾਪ ਨੂੰ, ਘਾਹ ਖਾਣ ਵਾਲੇ ਬਲ਼ਦ ਦੇ ਰੂਪ ਨਾਲ ਬਦਲ ਲਿਆ!
וימירו את כבודם בתבנית שור אכל עשב׃
21 ੨੧ ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ,
שכחו אל מושיעם עשה גדלות במצרים׃
22 ੨੨ ਹਾਮ ਦੇ ਦੇਸ ਵਿੱਚ ਅਚਰਜ਼, ਅਤੇ ਲਾਲ ਸਮੁੰਦਰ ਉੱਤੇ ਭਿਆਨਕ ਕੰਮ!
נפלאות בארץ חם נוראות על ים סוף׃
23 ੨੩ ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ।
ויאמר להשמידם לולי משה בחירו עמד בפרץ לפניו להשיב חמתו מהשחית׃
24 ੨੪ ਫੇਰ ਉਨ੍ਹਾਂ ਨੇ ਉਸ ਮਨਭਾਉਂਦੇ ਦੇਸ ਨੂੰ ਤੁੱਛ ਜਾਣਿਆ, ਉਨ੍ਹਾਂ ਨੇ ਉਹ ਦੇ ਬਚਨ ਨੂੰ ਸੱਚ ਨਾ ਮੰਨਿਆ,
וימאסו בארץ חמדה לא האמינו לדברו׃
25 ੨੫ ਪਰ ਆਪਣੀਆਂ ਤੰਬੂਆਂ ਵਿੱਚ ਬੁੜ-ਬੁੜ ਕੀਤੀ, ਅਤੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ।
וירגנו באהליהם לא שמעו בקול יהוה׃
26 ੨੬ ਤਾਂ ਉਹ ਨੇ ਉਨ੍ਹਾਂ ਲਈ ਸਹੁੰ ਖਾਧੀ, ਕਿ ਮੈਂ ਉਨ੍ਹਾਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ,
וישא ידו להם להפיל אותם במדבר׃
27 ੨੭ ਅਤੇ ਉਨ੍ਹਾਂ ਦੀ ਨਸਲ ਨੂੰ ਵੀ ਕੌਮਾਂ ਵਿੱਚ ਸੁੱਟਾਂਗਾ, ਅਤੇ ਉਨ੍ਹਾਂ ਨੂੰ ਦੇਸ ਵਿੱਚ ਖਿਲਾਰ ਦਿਆਂਗਾ।
ולהפיל זרעם בגוים ולזרותם בארצות׃
28 ੨੮ ਉਨ੍ਹਾਂ ਨੇ ਬਆਲ ਪਓਰ ਨਾਲ ਆਪਣੇ ਆਪ ਨੂੰ ਜੋੜ ਦਿੱਤਾ, ਅਤੇ ਮੁਰਦਿਆਂ ਦੇ ਚੜ੍ਹਾਵਿਆਂ ਨੂੰ ਖਾਧਾ!
ויצמדו לבעל פעור ויאכלו זבחי מתים׃
29 ੨੯ ਇਉਂ ਆਪਣੀਆਂ ਕਰਤੂਤਾਂ ਨਾਲ ਉਨ੍ਹਾਂ ਨੇ ਉਹ ਨੂੰ ਗੁੱਸੇ ਕੀਤਾ, ਅਤੇ ਮਰੀ ਉਨ੍ਹਾਂ ਵਿੱਚ ਫੁੱਟ ਪਈ।
ויכעיסו במעלליהם ותפרץ בם מגפה׃
30 ੩੦ ਤਾਂ ਫ਼ੀਨਹਾਸ ਵਿਚਕਾਰ ਖਲੋ ਗਿਆ, ਅਤੇ ਮਰੀ ਰੁਕ ਗਈ,
ויעמד פינחס ויפלל ותעצר המגפה׃
31 ੩੧ ਅਤੇ ਇਹ ਉਹ ਦੇ ਲਈ ਧਰਮ ਗਿਣਿਆ ਗਿਆ, ਪੀੜ੍ਹੀਓਂ ਪੀੜ੍ਹੀ ਸਦਾ ਲਈ।
ותחשב לו לצדקה לדר ודר עד עולם׃
32 ੩੨ ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ, ਇਹ ਉਨ੍ਹਾਂ ਦੇ ਕਾਰਨ ਮੂਸਾ ਲਈ ਬੁਰਾ ਹੋਇਆ,
ויקציפו על מי מריבה וירע למשה בעבורם׃
33 ੩੩ ਓਹ ਪਰਮੇਸ਼ੁਰ ਦੇ ਆਤਮਾ ਤੋਂ ਆਕੀ ਜੋ ਹੋ ਗਏ ਸਨ, ਤਾਂ ਹੀ ਮੂਸਾ ਨੇ ਆਪਣੇ ਬੁੱਲ੍ਹਾਂ ਤੋਂ ਕੁਵੱਲੀਆਂ ਗੱਲਾਂ ਕੱਢੀਆਂ।
כי המרו את רוחו ויבטא בשפתיו׃
34 ੩੪ ਉਨ੍ਹਾਂ ਨੇ ਉਹਨਾਂ ਉੱਮਤਾਂ ਦਾ ਨਾਸ ਨਾ ਕੀਤਾ, ਜਿਨ੍ਹਾਂ ਲਈ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ,
לא השמידו את העמים אשר אמר יהוה להם׃
35 ੩੫ ਸਗੋਂ ਓਹ ਉਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਉਹਨਾਂ ਦੇ ਕੰਮ ਸਿੱਖ ਲਏ,
ויתערבו בגוים וילמדו מעשיהם׃
36 ੩੬ ਅਤੇ ਉਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ, ਜਿਹੜੇ ਉਨ੍ਹਾਂ ਲਈ ਇੱਕ ਫਾਹੀ ਬਣ ਗਏ।
ויעבדו את עצביהם ויהיו להם למוקש׃
37 ੩੭ ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ।
ויזבחו את בניהם ואת בנותיהם לשדים׃
38 ੩੮ ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ, ਅਰਥਾਤ ਆਪਣੇ ਪੁੱਤਰਾਂ ਧੀਆਂ ਦਾ ਲਹੂ ਵਹਾਇਆ, ਜਿਨ੍ਹਾਂ ਨੂੰ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਲਈ ਬਲੀਦਾਨ ਕੀਤਾ,
וישפכו דם נקי דם בניהם ובנותיהם אשר זבחו לעצבי כנען ותחנף הארץ בדמים׃
39 ੩੯ ਓਹ ਆਪਣੇ ਕੰਮਾਂ ਵਿੱਚ ਭਰਿਸ਼ਟ ਹੋਏ, ਅਤੇ ਆਪਣੇ ਕਰਤੱਬੀਂ ਵਿਭਚਾਰੀ ਠਹਿਰੇ।
ויטמאו במעשיהם ויזנו במעלליהם׃
40 ੪੦ ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ।
ויחר אף יהוה בעמו ויתעב את נחלתו׃
41 ੪੧ ਉਹ ਨੇ ਉਨ੍ਹਾਂ ਨੂੰ ਕੌਮਾਂ ਦੇ ਵੱਸ ਵਿੱਚ ਦੇ ਦਿੱਤਾ, ਕਿ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਉੱਤੇ ਹੁਕਮ ਕਰਨ।
ויתנם ביד גוים וימשלו בהם שנאיהם׃
42 ੪੨ ਉਨ੍ਹਾਂ ਦੇ ਵੈਰੀਆਂ ਨੇ ਉਨ੍ਹਾਂ ਨੂੰ ਸਤਾਇਆ, ਅਤੇ ਓਹ ਉਨ੍ਹਾਂ ਦੇ ਹੱਥਾਂ ਹੇਠ ਅਧੀਨ ਹੋ ਗਏ।
וילחצום אויביהם ויכנעו תחת ידם׃
43 ੪੩ ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ, ਪਰ ਓਹ ਆਪਣੀਆਂ ਸਲਾਹਾਂ ਵਿੱਚ ਉਸ ਤੋਂ ਆਕੀ ਰਹੇ, ਓਹ ਆਪਣੀ ਬਦੀ ਦੇ ਕਾਰਨ ਹੀਣੇ ਹੋ ਗਏ।
פעמים רבות יצילם והמה ימרו בעצתם וימכו בעונם׃
44 ੪੪ ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ, ਤਾਂ ਉਹ ਨੇ ਉਨ੍ਹਾਂ ਦੇ ਦੁੱਖ ਨੂੰ ਵੇਖਿਆ।
וירא בצר להם בשמעו את רנתם׃
45 ੪੫ ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ।
ויזכר להם בריתו וינחם כרב חסדו׃
46 ੪੬ ਉਨ੍ਹਾਂ ਨੂੰ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਉਹ ਨੇ ਉਨ੍ਹਾਂ ਨੂੰ ਰਹਮ ਦੁਵਾਇਆ।
ויתן אותם לרחמים לפני כל שוביהם׃
47 ੪੭ ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ! ਅਤੇ ਕੌਮਾਂ ਵਿੱਚੋਂ ਸਾਨੂੰ ਇਕੱਠੇ ਕਰ, ਕਿ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ!
הושיענו יהוה אלהינו וקבצנו מן הגוים להדות לשם קדשך להשתבח בתהלתך׃
48 ੪੮ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਦ ਤੋਂ ਅੰਤ ਤੱਕ ਮੁਬਾਰਕ ਹੋਵੇ! ਹੇ ਸਾਰੀ ਪਰਜਾ, ਆਖ “ਆਮੀਨ!” ਹਲਲੂਯਾਹ!।
ברוך יהוה אלהי ישראל מן העולם ועד העולם ואמר כל העם אמן הללו יה׃

< ਜ਼ਬੂਰ 106 >