< ਜ਼ਬੂਰ 106 >
1 ੧ ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ!
Аллилуия. Славьте Господа, ибо Он благ, ибо вовек милость Его.
2 ੨ ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਣਨ ਕਰ ਸਕਦਾ ਹੈ? ਕੌਣ ਉਹ ਦੀ ਸਾਰੀ ਉਸਤਤ ਸੁਣਾ ਸਕਦਾ ਹੈ?
Кто изречет могущество Господа, возвестит все хвалы Его?
3 ੩ ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ!
Блаженны хранящие суд и творящие правду во всякое время!
4 ੪ ਹੇ ਯਹੋਵਾਹ, ਆਪਣੀ ਪਰਜਾ ਦੇ ਪੱਖਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ,
Вспомни о мне, Господи, в благоволении к народу Твоему; посети меня спасением Твоим,
5 ੫ ਕਿ ਮੈਂ ਤੇਰੇ ਚੁਣੇ ਹੋਇਆਂ ਦੀ ਭਲਿਆਈ ਵੇਖਾਂ, ਤੇਰੀ ਕੌਮ ਦੀ ਖੁਸ਼ੀ ਵਿੱਚ ਅਨੰਦ ਹੋਵਾਂ, ਅਤੇ ਤੇਰੀ ਮਿਲਖ਼ ਦੇ ਨਾਲ ਫਖ਼ਰ ਕਰਾਂ!।
дабы мне видеть благоденствие избранных Твоих, веселиться веселием народа Твоего, хвалиться с наследием Твоим.
6 ੬ ਅਸੀਂ ਆਪਣੇ ਪੁਰਖਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ।
Согрешили мы с отцами нашими, совершили беззаконие, соделали неправду.
7 ੭ ਸਾਡੇ ਪੁਰਖਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲ਼ਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।
Отцы наши в Египте не уразумели чудес Твоих, не помнили множества милостей Твоих, и возмутились у моря, у Чермного моря.
8 ੮ ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਕਿ ਉਹ ਆਪਣੀ ਸ਼ਕਤੀ ਵਿਖਾਵੇ।
Но Он спас их ради имени Своего, дабы показать могущество Свое.
9 ੯ ਉਹ ਨੇ ਲਾਲ ਸਮੁੰਦਰ ਨੂੰ ਦਬਕਾ ਦਿੱਤਾ ਅਤੇ ਉਹ ਸੁੱਕ ਗਿਆ, ਅਤੇ ਉਹ ਨੇ ਉਨ੍ਹਾਂ ਨੂੰ ਡੁੰਘਿਆਈਆਂ ਦੇ ਵਿੱਚੋਂ ਦੀ ਜਿਵੇਂ ਉਜਾੜ ਦੇ ਵਿੱਚੋਂ ਦੀ ਲੰਘਾਇਆ,
Грозно рек морю Чермному, и оно иссохло; и провел их по безднам, как по суше;
10 ੧੦ ਅਤੇ ਉਹ ਨੇ ਉਨ੍ਹਾਂ ਨੂੰ ਦੁਸ਼ਮਣ ਦੇ ਹੱਥੋਂ ਬਚਾਇਆ, ਅਤੇ ਵੈਰੀ ਦੇ ਹੱਥੋਂ ਛੁਡਾਇਆ।
и спас их от руки ненавидящего и избавил их от руки врага.
11 ੧੧ ਪਾਣੀਆਂ ਨੇ ਉਨ੍ਹਾਂ ਦੇ ਵਿਰੋਧੀਆਂ ਨੂੰ ਢੱਕ ਲਿਆ, ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ!
Воды покрыли врагов их, ни одного из них не осталось.
12 ੧੨ ਉਸ ਦੇ ਲੋਕਾਂ ਨੇ ਉਹ ਦੀਆਂ ਗੱਲਾਂ ਨੂੰ ਸੱਚ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ।
И поверили они словам Его, и воспели хвалу Ему.
13 ੧੩ ਓਹ ਉਹ ਦੇ ਕੰਮਾਂ ਨੂੰ ਛੇਤੀ ਹੀ ਭੁੱਲ ਗਏ, ਉਨ੍ਹਾਂ ਨੇ ਉਹ ਦੀ ਸਲਾਹ ਦੀ ਉਡੀਕ ਨਾ ਕੀਤੀ।
Но скоро забыли дела Его, не дождались Его изволения;
14 ੧੪ ਉਨ੍ਹਾਂ ਨੇ ਉਜਾੜ ਵਿੱਚ ਵੱਡੀ ਹਿਰਸ ਕੀਤੀ, ਅਤੇ ਥਲ ਵਿੱਚ ਪਰਮੇਸ਼ੁਰ ਨੂੰ ਪਰਤਾਇਆ,
увлеклись похотением в пустыне, и искусили Бога в необитаемой.
15 ੧੫ ਤਾਂ ਉਹ ਨੇ ਉਨ੍ਹਾਂ ਦੀ ਮੰਗ ਪੂਰੀ ਕੀਤੀ, ਪਰ ਉਨ੍ਹਾਂ ਦੀਆਂ ਜਾਨਾਂ ਨੂੰ ਲਿੱਸਿਆਂ ਨਾ ਕੀਤਾ।
И Он исполнил прошение их, но послал язву на души их.
16 ੧੬ ਡੇਰੇ ਵਿੱਚ ਓਹ ਮੂਸਾ, ਅਤੇ ਯਹੋਵਾਹ ਦੇ ਭਗਤ ਹਾਰੂਨ ਉੱਤੇ ਸੜੇ,
И позавидовали в стане Моисею и Аарону, святому Господню.
17 ੧੭ ਧਰਤੀ ਖੁੱਲ੍ਹ ਗਈ ਅਤੇ ਦਾਥਾਨ ਨੂੰ ਨਿਗਲ ਲਿਆ, ਅਤੇ ਅਬੀਰਾਮ ਦੀ ਟੋਲੀ ਨੂੰ ਢੱਕ ਲਿਆ,
Разверзлась земля, и поглотила Дафана и покрыла скопище Авирона.
18 ੧੮ ਤਾਂ ਅੱਗ ਉਨ੍ਹਾਂ ਦੀ ਟੋਲੀ ਵਿੱਚ ਫੁੱਟ ਨਿੱਕਲੀ, ਅਤੇ ਲੰਬ ਨੇ ਦੁਸ਼ਟਾਂ ਨੂੰ ਭਸਮ ਕੀਤਾ।
И возгорелся огонь в скопище их, пламень попалил нечестивых.
19 ੧੯ ਹੋਰੇਬ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ, ਅਤੇ ਢਾਲ਼ੇ ਹੋਏ ਬੁੱਤ ਅੱਗੇ ਮੱਥਾ ਟੇਕਿਆ,
Сделали тельца у Хорива и поклонились истукану;
20 ੨੦ ਇਉਂ ਉਨ੍ਹਾਂ ਨੇ ਆਪਣੇ ਪਰਤਾਪ ਨੂੰ, ਘਾਹ ਖਾਣ ਵਾਲੇ ਬਲ਼ਦ ਦੇ ਰੂਪ ਨਾਲ ਬਦਲ ਲਿਆ!
и променяли славу свою на изображение вола, ядущего траву.
21 ੨੧ ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ,
Забыли Бога, Спасителя своего, совершившего великое в Египте,
22 ੨੨ ਹਾਮ ਦੇ ਦੇਸ ਵਿੱਚ ਅਚਰਜ਼, ਅਤੇ ਲਾਲ ਸਮੁੰਦਰ ਉੱਤੇ ਭਿਆਨਕ ਕੰਮ!
дивное в земле Хамовой, страшное у Чермного моря.
23 ੨੩ ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ।
И хотел истребить их, если бы Моисей, избранный Его, не стал пред Ним в расселине, чтобы отвратить ярость Его, да не погубит их.
24 ੨੪ ਫੇਰ ਉਨ੍ਹਾਂ ਨੇ ਉਸ ਮਨਭਾਉਂਦੇ ਦੇਸ ਨੂੰ ਤੁੱਛ ਜਾਣਿਆ, ਉਨ੍ਹਾਂ ਨੇ ਉਹ ਦੇ ਬਚਨ ਨੂੰ ਸੱਚ ਨਾ ਮੰਨਿਆ,
И презрели они землю желанную, не верили слову Его;
25 ੨੫ ਪਰ ਆਪਣੀਆਂ ਤੰਬੂਆਂ ਵਿੱਚ ਬੁੜ-ਬੁੜ ਕੀਤੀ, ਅਤੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ।
и роптали в шатрах своих, не слушались гласа Господня.
26 ੨੬ ਤਾਂ ਉਹ ਨੇ ਉਨ੍ਹਾਂ ਲਈ ਸਹੁੰ ਖਾਧੀ, ਕਿ ਮੈਂ ਉਨ੍ਹਾਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ,
И поднял Он руку Свою на них, чтобы низложить их в пустыне,
27 ੨੭ ਅਤੇ ਉਨ੍ਹਾਂ ਦੀ ਨਸਲ ਨੂੰ ਵੀ ਕੌਮਾਂ ਵਿੱਚ ਸੁੱਟਾਂਗਾ, ਅਤੇ ਉਨ੍ਹਾਂ ਨੂੰ ਦੇਸ ਵਿੱਚ ਖਿਲਾਰ ਦਿਆਂਗਾ।
низложить племя их в народах и рассеять их по землям.
28 ੨੮ ਉਨ੍ਹਾਂ ਨੇ ਬਆਲ ਪਓਰ ਨਾਲ ਆਪਣੇ ਆਪ ਨੂੰ ਜੋੜ ਦਿੱਤਾ, ਅਤੇ ਮੁਰਦਿਆਂ ਦੇ ਚੜ੍ਹਾਵਿਆਂ ਨੂੰ ਖਾਧਾ!
Они прилепились к Ваалфегору и ели жертвы бездушным,
29 ੨੯ ਇਉਂ ਆਪਣੀਆਂ ਕਰਤੂਤਾਂ ਨਾਲ ਉਨ੍ਹਾਂ ਨੇ ਉਹ ਨੂੰ ਗੁੱਸੇ ਕੀਤਾ, ਅਤੇ ਮਰੀ ਉਨ੍ਹਾਂ ਵਿੱਚ ਫੁੱਟ ਪਈ।
и раздражали Бога делами своими, и вторглась к ним язва.
30 ੩੦ ਤਾਂ ਫ਼ੀਨਹਾਸ ਵਿਚਕਾਰ ਖਲੋ ਗਿਆ, ਅਤੇ ਮਰੀ ਰੁਕ ਗਈ,
И восстал Финеес и произвел суд, - и остановилась язва.
31 ੩੧ ਅਤੇ ਇਹ ਉਹ ਦੇ ਲਈ ਧਰਮ ਗਿਣਿਆ ਗਿਆ, ਪੀੜ੍ਹੀਓਂ ਪੀੜ੍ਹੀ ਸਦਾ ਲਈ।
И это вменено ему в праведность в роды и роды во веки.
32 ੩੨ ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ, ਇਹ ਉਨ੍ਹਾਂ ਦੇ ਕਾਰਨ ਮੂਸਾ ਲਈ ਬੁਰਾ ਹੋਇਆ,
И прогневали Бога у вод Меривы, и Моисей потерпел за них,
33 ੩੩ ਓਹ ਪਰਮੇਸ਼ੁਰ ਦੇ ਆਤਮਾ ਤੋਂ ਆਕੀ ਜੋ ਹੋ ਗਏ ਸਨ, ਤਾਂ ਹੀ ਮੂਸਾ ਨੇ ਆਪਣੇ ਬੁੱਲ੍ਹਾਂ ਤੋਂ ਕੁਵੱਲੀਆਂ ਗੱਲਾਂ ਕੱਢੀਆਂ।
ибо они огорчили дух его, и он погрешил устами своими.
34 ੩੪ ਉਨ੍ਹਾਂ ਨੇ ਉਹਨਾਂ ਉੱਮਤਾਂ ਦਾ ਨਾਸ ਨਾ ਕੀਤਾ, ਜਿਨ੍ਹਾਂ ਲਈ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ,
Не истребили народов, о которых сказал им Господь,
35 ੩੫ ਸਗੋਂ ਓਹ ਉਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਉਹਨਾਂ ਦੇ ਕੰਮ ਸਿੱਖ ਲਏ,
но смешались с язычниками и научились делам их;
36 ੩੬ ਅਤੇ ਉਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ, ਜਿਹੜੇ ਉਨ੍ਹਾਂ ਲਈ ਇੱਕ ਫਾਹੀ ਬਣ ਗਏ।
служили истуканам их, которые были для них сетью,
37 ੩੭ ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ।
и приносили сыновей своих и дочерей своих в жертву бесам;
38 ੩੮ ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ, ਅਰਥਾਤ ਆਪਣੇ ਪੁੱਤਰਾਂ ਧੀਆਂ ਦਾ ਲਹੂ ਵਹਾਇਆ, ਜਿਨ੍ਹਾਂ ਨੂੰ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਲਈ ਬਲੀਦਾਨ ਕੀਤਾ,
проливали кровь невинную, кровь сыновей своих и дочерей своих, которых приносили в жертву идолам Ханаанским, - и осквернилась земля кровью;
39 ੩੯ ਓਹ ਆਪਣੇ ਕੰਮਾਂ ਵਿੱਚ ਭਰਿਸ਼ਟ ਹੋਏ, ਅਤੇ ਆਪਣੇ ਕਰਤੱਬੀਂ ਵਿਭਚਾਰੀ ਠਹਿਰੇ।
оскверняли себя делами своими, блудодействовали поступками своими.
40 ੪੦ ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ।
И воспылал гнев Господа на народ Его, и возгнушался Он наследием Своим
41 ੪੧ ਉਹ ਨੇ ਉਨ੍ਹਾਂ ਨੂੰ ਕੌਮਾਂ ਦੇ ਵੱਸ ਵਿੱਚ ਦੇ ਦਿੱਤਾ, ਕਿ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਉੱਤੇ ਹੁਕਮ ਕਰਨ।
и предал их в руки язычников, и ненавидящие их стали обладать ими.
42 ੪੨ ਉਨ੍ਹਾਂ ਦੇ ਵੈਰੀਆਂ ਨੇ ਉਨ੍ਹਾਂ ਨੂੰ ਸਤਾਇਆ, ਅਤੇ ਓਹ ਉਨ੍ਹਾਂ ਦੇ ਹੱਥਾਂ ਹੇਠ ਅਧੀਨ ਹੋ ਗਏ।
Враги их утесняли их, и они смирялись под рукою их.
43 ੪੩ ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ, ਪਰ ਓਹ ਆਪਣੀਆਂ ਸਲਾਹਾਂ ਵਿੱਚ ਉਸ ਤੋਂ ਆਕੀ ਰਹੇ, ਓਹ ਆਪਣੀ ਬਦੀ ਦੇ ਕਾਰਨ ਹੀਣੇ ਹੋ ਗਏ।
Много раз Он избавлял их; они же раздражали Его упорством своим, и были уничижаемы за беззаконие свое.
44 ੪੪ ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ, ਤਾਂ ਉਹ ਨੇ ਉਨ੍ਹਾਂ ਦੇ ਦੁੱਖ ਨੂੰ ਵੇਖਿਆ।
Но Он призирал на скорбь их, когда слышал вопль их,
45 ੪੫ ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ।
и вспоминал завет Свой с ними и раскаивался по множеству милости Своей;
46 ੪੬ ਉਨ੍ਹਾਂ ਨੂੰ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਉਹ ਨੇ ਉਨ੍ਹਾਂ ਨੂੰ ਰਹਮ ਦੁਵਾਇਆ।
и возбуждал к ним сострадание во всех, пленявших их.
47 ੪੭ ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ! ਅਤੇ ਕੌਮਾਂ ਵਿੱਚੋਂ ਸਾਨੂੰ ਇਕੱਠੇ ਕਰ, ਕਿ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ!
Спаси нас, Господи, Боже наш, и собери нас от народов, дабы славить святое имя Твое, хвалиться Твоею славою.
48 ੪੮ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਦ ਤੋਂ ਅੰਤ ਤੱਕ ਮੁਬਾਰਕ ਹੋਵੇ! ਹੇ ਸਾਰੀ ਪਰਜਾ, ਆਖ “ਆਮੀਨ!” ਹਲਲੂਯਾਹ!।
Благословен Господь, Бог Израилев, от века и до века! И да скажет весь народ: аминь! Аллилуия!