< ਜ਼ਬੂਰ 107 >
1 ੧ ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
Halleluja! Lov HERREN, thi han er god, thi hans Miskundhed varer evindelig!
2 ੨ ਯਹੋਵਾਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ।
Saa skal HERRENS genløste sige, de, han løste af Fjendens Haand
3 ੩ ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਪੂਰਬ, ਪੱਛਮ, ਉੱਤਰ ਤੇ ਦੱਖਣ ਵੱਲੋਂ।
og samlede ind fra Landene, fra Øst og Vest, fra Nord og fra Havet.
4 ੪ ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ।
I den øde Ørk for de vild, fandt ikke Vej til beboet By,
5 ੫ ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।
de led baade Sult og Tørst, deres Sjæl var ved at vansmægte;
6 ੬ ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ।
men de raabte til HERREN i Nøden, han frelste dem af deres Trængsler
7 ੭ ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਕਿ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚੱਲੇ ਜਾਣ।
og førte dem ad rette Vej, saa de kom til beboet By.
8 ੮ ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
Lad dem takke HERREN for hans Miskundhed, for hans Underværker mod Menneskens Børn.
9 ੯ ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।
Thi han mætted den vansmægtende Sjæl og fyldte den sultne med godt.
10 ੧੦ ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁੱਖ ਤੇ ਲੋਹੇ ਨਾਲ ਜਕੜੇ ਹੋਏ ਸਨ,
De sad i Mulm og Mørke, bundne i Pine og Jern,
11 ੧੧ ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਣਿਆ,
fordi de havde staaet Guds Ord imod og ringeagtet den Højestes Raad.
12 ੧੨ ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ,
Deres Hjerte var knuget af Kummer, de faldt, der var ingen, som hjalp;
13 ੧੩ ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ।
men de raabte til HERREN i Nøden, han frelste dem af deres Trængsler,
14 ੧੪ ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ।
førte dem ud af Mørket og Mulmet og sønderrev deres Baand.
15 ੧੫ ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
Lad dem takke HERREN for hans Miskundhed, for hans Underværker mod Menneskens Børn.
16 ੧੬ ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ-ਟੋਟੇ ਕਰ ਦਿੱਤੇ।
Thi han sprængte Døre af Kobber og sønderslog Slaaer af Jern.
17 ੧੭ ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁੱਖ ਭੋਗਦੇ ਹਨ,
De sygnede hen for Synd og led for Brødes Skyld,
18 ੧੮ ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀਅ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਪਹੁੰਚਦੇ ਹਨ।
de væmmedes ved al Slags Mad, de kom Dødens Porte nær;
19 ੧੯ ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ।
men de raabte til HERREN i Nøden, han frelste dem af deres Trængsler,
20 ੨੦ ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
sendte sit Ord og lægede dem og frelste deres Liv fra Graven.
21 ੨੧ ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
Lad dem takke HERREN for hans Miskundhed, for hans Underværker mod Menneskens Børn
22 ੨੨ ਓਹ ਧੰਨਵਾਦ ਦੇ ਬਲੀਦਾਨ ਚੜਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।
og ofre Lovprisningsofre og med Jubel forkynde hans Gerninger.
23 ੨੩ ਜਿਹੜੇ ਜ਼ਹਾਜਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ,
De for ud paa Havet i Skibe, drev Handel paa vældige Vande,
24 ੨੪ ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੂੰਘਿਆਈ ਵਿੱਚ ਵੇਖਦੇ ਹਨ।
blev Vidne til HERRENS Gerninger, hans Underværker i Dybet;
25 ੨੫ ਉਹ ਹੁਕਮ ਦੇ ਕੇ ਤੂਫਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ।
han bød, og et Stormvejr rejste sig, Bølgerne taarnedes op;
26 ੨੬ ਓਹ ਅਕਾਸ਼ ਤੱਕ ਚੜ੍ਹ ਜਾਂਦੇ, ਓਹ ਡੂੰਘਾਣ ਵਿੱਚ ਆਣ ਪੈਂਦੇ ਹਨ, ਲੋਕਾਂ ਦਾ ਜੀਅ ਦੁੱਖ ਦੇ ਕਾਰਨ ਢੱਲ਼ ਜਾਂਦਾ ਹੈ,
mod Himlen steg de, i Dybet sank de, i Ulykken svandt deres Mod;
27 ੨੭ ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਗੂੰ ਡਿੱਗਦੇ-ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।
de tumled og raved som drukne, borte var al deres Visdom;
28 ੨੮ ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ।
men de raabte til HERREN i Nøden, han frelste dem af deres Trængsler,
29 ੨੯ ਓਹ ਤੂਫਾਨ ਨੂੰ ਥੰਮਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।
skiftede Stormen til Stille, saa Havets Bølger tav;
30 ੩੦ ਤਾਂ ਓਹ ਉਸ ਦੇ ਥੰਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪਹੁੰਚਾ ਦਿੰਦਾ ਹੈ।
og glade blev de, fordi det stilned; han førte dem til Havnen, de søgte.
31 ੩੧ ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
Lad dem takke HERREN for hans Miskundhed, for hans Underværker mod Menneskens Børn,
32 ੩੨ ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।
ophøje ham i Folkets Forsamling og prise ham i de Ældstes Kreds!
33 ੩੩ ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,
Floder gør han til Ørken og Kilder til øde Land,
34 ੩੪ ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ, ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।
til Saltsteppe frugtbart Land for Ondskabens Skyld hos dem, som bor der.
35 ੩੫ ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ,
Ørken gør han til Vanddrag, det tørre Land til Kilder;
36 ੩੬ ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਕਿ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ,
der lader han sultne bo, saa de grunder en By at bo i,
37 ੩੭ ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ।
tilsaar Marker og planter Vin og høster Afgrødens Frugt.
38 ੩੮ ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ।
Han velsigner dem, de bliver mange, han lader det ikke skorte paa Kvæg.
39 ੩੯ ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ।
De bliver faa og segner under Modgangs og Kummers Tryk,
40 ੪੦ ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।
han udøser Haan over Fyrster og lader dem rave i vejløst Øde.
41 ੪੧ ਪਰ ਉਹ ਕੰਗਾਲ ਨੂੰ ਦੁੱਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ।
Men han løfter den fattige op af hans Nød og gør deres Slægter som Hjorde;
42 ੪੨ ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ।
de oprigtige ser det og glædes, men al Ondskab lukker sin Mund.
43 ੪੩ ਜੋ ਕੋਈ ਬੁੱਧਵਾਨ ਹੈ ਉਹ ਇਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ।
Hvo som er viis, han mærke sig det og lægge sig HERRENS Naade paa Sinde!