< ਜ਼ਬੂਰ 107 >

1 ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
הֹדוּ לַיהוָה כִּי־טוֹב כִּי לְעוֹלָם חַסְדּֽוֹ׃
2 ਯਹੋਵਾਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ।
יֹאמְרוּ גְּאוּלֵי יְהוָה אֲשֶׁר גְּאָלָם מִיַּד־צָֽר׃
3 ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਪੂਰਬ, ਪੱਛਮ, ਉੱਤਰ ਤੇ ਦੱਖਣ ਵੱਲੋਂ।
וּֽמֵאֲרָצוֹת קִבְּצָם מִמִּזְרָח וּמִֽמַּעֲרָב מִצָּפוֹן וּמִיָּֽם׃
4 ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ।
תָּעוּ בַמִּדְבָּר בִּישִׁימוֹן דָּרֶךְ עִיר מוֹשָׁב לֹא מָצָֽאוּ׃
5 ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।
רְעֵבִים גַּם־צְמֵאִים נַפְשָׁם בָּהֶם תִּתְעַטָּֽף׃
6 ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ।
וַיִּצְעֲקוּ אֶל־יְהוָה בַּצַּר לָהֶם מִמְּצֽוּקוֹתֵיהֶם יַצִּילֵֽם׃
7 ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਕਿ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚੱਲੇ ਜਾਣ।
וַיּֽ͏ַדְרִיכֵם בְּדֶרֶךְ יְשָׁרָה לָלֶכֶת אֶל־עִיר מוֹשָֽׁב׃
8 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
יוֹדוּ לַיהוָה חַסְדּוֹ וְנִפְלְאוֹתָיו לִבְנֵי אָדָֽם׃
9 ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।
כִּי־הִשְׂבִּיעַ נֶפֶשׁ שֹׁקֵקָה וְנֶפֶשׁ רְעֵבָה מִלֵּא־טֽוֹב׃
10 ੧੦ ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁੱਖ ਤੇ ਲੋਹੇ ਨਾਲ ਜਕੜੇ ਹੋਏ ਸਨ,
יֹשְׁבֵי חֹשֶׁךְ וְצַלְמָוֶת אֲסִירֵי עֳנִי וּבַרְזֶֽל׃
11 ੧੧ ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਣਿਆ,
כִּֽי־הִמְרוּ אִמְרֵי־אֵל וַעֲצַת עֶלְיוֹן נָאָֽצוּ׃
12 ੧੨ ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ,
וַיַּכְנַע בֶּעָמָל לִבָּם כָּשְׁלוּ וְאֵין עֹזֵֽר׃
13 ੧੩ ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ।
וַיִּזְעֲקוּ אֶל־יְהוָה בַּצַּר לָהֶם מִמְּצֻֽקוֹתֵיהֶם יוֹשִׁיעֵֽם׃
14 ੧੪ ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ।
יֽוֹצִיאֵם מֵחֹשֶׁךְ וְצַלְמָוֶת וּמוֹסְרוֹתֵיהֶם יְנַתֵּֽק׃
15 ੧੫ ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
יוֹדוּ לַיהוָה חַסְדּוֹ וְנִפְלְאוֹתָיו לִבְנֵי אָדָֽם׃
16 ੧੬ ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ-ਟੋਟੇ ਕਰ ਦਿੱਤੇ।
כִּֽי־שִׁבַּר דַּלְתוֹת נְחֹשֶׁת וּבְרִיחֵי בַרְזֶל גִּדֵּֽעַ׃
17 ੧੭ ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁੱਖ ਭੋਗਦੇ ਹਨ,
אֱוִלִים מִדֶּרֶךְ פִּשְׁעָם וּֽמֵעֲוֺֽנֹתֵיהֶם יִתְעַנּֽוּ׃
18 ੧੮ ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀਅ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਪਹੁੰਚਦੇ ਹਨ।
כָּל־אֹכֶל תְּתַעֵב נַפְשָׁם וַיַּגִּיעוּ עַד־שַׁעֲרֵי מָֽוֶת׃
19 ੧੯ ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ।
וַיִּזְעֲקוּ אֶל־יְהוָה בַּצַּר לָהֶם מִמְּצֻֽקוֹתֵיהֶם יוֹשִׁיעֵֽם׃
20 ੨੦ ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
יִשְׁלַח דְּבָרוֹ וְיִרְפָּאֵם וִֽימַלֵּט מִשְּׁחִיתוֹתָֽם׃
21 ੨੧ ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
יוֹדוּ לַיהוָה חַסְדּוֹ וְנִפְלְאוֹתָיו לִבְנֵי אָדָֽם׃
22 ੨੨ ਓਹ ਧੰਨਵਾਦ ਦੇ ਬਲੀਦਾਨ ਚੜਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।
וְיִזְבְּחוּ זִבְחֵי תוֹדָה וִֽיסַפְּרוּ מַעֲשָׂיו בְּרִנָּֽה׃
23 ੨੩ ਜਿਹੜੇ ਜ਼ਹਾਜਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ,
יוֹרְדֵי הַיָּם בָּאֳנִיּוֹת עֹשֵׂי מְלָאכָה בְּמַיִם רַבִּֽים׃
24 ੨੪ ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੂੰਘਿਆਈ ਵਿੱਚ ਵੇਖਦੇ ਹਨ।
הֵמָּה רָאוּ מַעֲשֵׂי יְהוָה וְנִפְלְאוֹתָיו בִּמְצוּלָֽה׃
25 ੨੫ ਉਹ ਹੁਕਮ ਦੇ ਕੇ ਤੂਫਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ।
וַיֹּאמֶר וַֽיַּעֲמֵד רוּחַ סְעָרָה וַתְּרוֹמֵם גַּלָּֽיו׃
26 ੨੬ ਓਹ ਅਕਾਸ਼ ਤੱਕ ਚੜ੍ਹ ਜਾਂਦੇ, ਓਹ ਡੂੰਘਾਣ ਵਿੱਚ ਆਣ ਪੈਂਦੇ ਹਨ, ਲੋਕਾਂ ਦਾ ਜੀਅ ਦੁੱਖ ਦੇ ਕਾਰਨ ਢੱਲ਼ ਜਾਂਦਾ ਹੈ,
יַעֲלוּ שָׁמַיִם יֵרְדוּ תְהוֹמוֹת נַפְשָׁם בְּרָעָה תִתְמוֹגָֽג׃
27 ੨੭ ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਗੂੰ ਡਿੱਗਦੇ-ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।
יָחוֹגּוּ וְיָנוּעוּ כַּשִּׁכּוֹר וְכָל־חָכְמָתָם תִּתְבַּלָּֽע׃
28 ੨੮ ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ।
וַיִּצְעֲקוּ אֶל־יְהוָה בַּצַּר לָהֶם וּֽמִמְּצֽוּקֹתֵיהֶם יוֹצִיאֵֽם׃
29 ੨੯ ਓਹ ਤੂਫਾਨ ਨੂੰ ਥੰਮਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।
יָקֵם סְעָרָה לִדְמָמָה וַיֶּחֱשׁוּ גַּלֵּיהֶֽם׃
30 ੩੦ ਤਾਂ ਓਹ ਉਸ ਦੇ ਥੰਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪਹੁੰਚਾ ਦਿੰਦਾ ਹੈ।
וַיִּשְׂמְחוּ כִֽי־יִשְׁתֹּקוּ וַיַּנְחֵם אֶל־מְחוֹז חֶפְצָֽם׃
31 ੩੧ ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
יוֹדוּ לַיהוָה חַסְדּוֹ וְנִפְלְאוֹתָיו לִבְנֵי אָדָֽם׃
32 ੩੨ ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।
וִֽירֹמְמוּהוּ בִּקְהַל־עָם וּבְמוֹשַׁב זְקֵנִים יְהַלְלֽוּהוּ׃
33 ੩੩ ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,
יָשֵׂם נְהָרוֹת לְמִדְבָּר וּמֹצָאֵי מַיִם לְצִמָּאֽוֹן׃
34 ੩੪ ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ, ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।
אֶרֶץ פְּרִי לִמְלֵחָה מֵרָעַת יֹשְׁבֵי בָֽהּ׃
35 ੩੫ ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ,
יָשֵׂם מִדְבָּר לַֽאֲגַם־מַיִם וְאֶרֶץ צִיָּה לְמֹצָאֵי מָֽיִם׃
36 ੩੬ ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਕਿ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ,
וַיּוֹשֶׁב שָׁם רְעֵבִים וַיְכוֹנְנוּ עִיר מוֹשָֽׁב׃
37 ੩੭ ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ।
וַיִּזְרְעוּ שָׂדוֹת וַיִּטְּעוּ כְרָמִים וַיַּעֲשׂוּ פְּרִי תְבֽוּאָה׃
38 ੩੮ ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ।
וַיְבָרֲכֵם וַיִּרְבּוּ מְאֹד וּבְהֶמְתָּם לֹא יַמְעִֽיט׃
39 ੩੯ ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ।
וַיִּמְעֲטוּ וַיָּשֹׁחוּ מֵעֹצֶר רָעָה וְיָגֽוֹן׃
40 ੪੦ ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।
שֹׁפֵךְ בּוּז עַל־נְדִיבִים וַיַּתְעֵם בְּתֹהוּ לֹא־דָֽרֶךְ׃
41 ੪੧ ਪਰ ਉਹ ਕੰਗਾਲ ਨੂੰ ਦੁੱਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ।
וַיְשַׂגֵּב אֶבְיוֹן מֵעוֹנִי וַיָּשֶׂם כַּצֹּאן מִשְׁפָּחֽוֹת׃
42 ੪੨ ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ।
יִרְאוּ יְשָׁרִים וְיִשְׂמָחוּ וְכָל־עַוְלָה קָפְצָה פִּֽיהָ׃
43 ੪੩ ਜੋ ਕੋਈ ਬੁੱਧਵਾਨ ਹੈ ਉਹ ਇਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ।
מִי־חָכָם וְיִשְׁמָר־אֵלֶּה וְיִתְבּֽוֹנְנוּ חַֽסְדֵי יְהוָֽה׃

< ਜ਼ਬੂਰ 107 >