< ਜ਼ਬੂਰ 108 >

1 ਗੀਤ। ਦਾਊਦ ਦਾ ਭਜਨ ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ!
שִׁ֖יר מִזְמ֣וֹר לְדָוִֽד׃ נָכ֣וֹן לִבִּ֣י אֱלֹהִ֑ים אָשִׁ֥ירָה וַ֝אֲזַמְּרָ֗ה אַף־כְּבוֹדִֽי׃
2 ਹੇ ਸਿਤਾਰ ਤੇ ਬਰਬਤ, ਜਾਗੋ, ਮੈਂ ਫਜ਼ਰ ਨੂੰ ਵੀ ਜਗਾ ਦਿਆਂਗਾ!
ע֭וּרָֽה הַנֵּ֥בֶל וְכִנּ֗וֹר אָעִ֥ירָה שָּֽׁחַר׃
3 ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਕੌਮਾਂ ਵਿੱਚ ਮੈਂ ਤੇਰੀ ਅਰਾਧਨਾ ਕਰਾਂਗਾ।
אוֹדְךָ֖ בָעַמִּ֥ים ׀ יְהוָ֑ה וַ֝אֲזַמֶּרְךָ֗ בַּל־אֻמִּֽים׃
4 ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ!
כִּֽי־גָד֣וֹל מֵֽעַל־שָׁמַ֣יִם חַסְדֶּ֑ךָ וְֽעַד־שְׁחָקִ֥ים אֲמִתֶּֽךָ׃
5 ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।
ר֣וּמָה עַל־שָׁמַ֣יִם אֱלֹהִ֑ים וְעַ֖ל כָּל־הָאָ֣רֶץ כְּבוֹדֶֽךָ׃
6 ਤਾਂ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ।
לְ֭מַעַן יֵחָלְצ֣וּן יְדִידֶ֑יךָ הוֹשִׁ֖יעָה יְמִֽינְךָ֣ וַעֲנֵֽנִי׃
7 ਪਰਮੇਸ਼ੁਰ ਆਪਣੇ ਪਵਿੱਤਰ ਸਥਾਨ ਤੋਂ ਬੋਲਿਆ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ, ਮੈਂ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
אֱלֹהִ֤ים ׀ דִּבֶּ֥ר בְּקָדְשׁ֗וֹ אֶעְלֹ֥זָה אֲחַלְּקָ֥ה שְׁכֶ֑ם וְעֵ֖מֶק סֻכּ֣וֹת אֲמַדֵּֽד׃
8 ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
לִ֤י גִלְעָ֨ד ׀ לִ֤י מְנַשֶּׁ֗ה וְ֭אֶפְרַיִם מָע֣וֹז רֹאשִׁ֑י יְ֝הוּדָ֗ה מְחֹקְקִֽי׃
9 ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫ਼ਲਿਸਤ ਉੱਤੇ ਮੈਂ ਨਾਰਾ ਮਾਰਾਂਗਾ।
מוֹאָ֤ב ׀ סִ֬יר רַחְצִ֗י עַל־אֱ֭דוֹם אַשְׁלִ֣יךְ נַעֲלִ֑י עֲלֵֽי־פְ֝לֶ֗שֶׁת אֶתְרוֹעָֽע׃
10 ੧੦ ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?
מִ֣י יֹ֭בִלֵנִי עִ֣יר מִבְצָ֑ר מִ֖י נָחַ֣נִי עַד־אֱדֽוֹם׃
11 ੧੧ ਹੇ ਪਰਮੇਸ਼ੁਰ, ਕੀ ਤੂੰ ਸਾਨੂੰ ਤਿਆਗ ਨਹੀਂ ਦਿੱਤਾ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
הֲלֹֽא־אֱלֹהִ֥ים זְנַחְתָּ֑נוּ וְֽלֹא־תֵצֵ֥א אֱ֝לֹהִ֗ים בְּצִבְאֹתֵֽינוּ׃
12 ੧੨ ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
הָֽבָה־לָּ֣נוּ עֶזְרָ֣ת מִצָּ֑ר וְ֝שָׁ֗וְא תְּשׁוּעַ֥ת אָדָֽם׃
13 ੧੩ ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।
בֵּֽאלֹהִ֥ים נַעֲשֶׂה־חָ֑יִל וְ֝ה֗וּא יָב֥וּס צָרֵֽינוּ׃

< ਜ਼ਬੂਰ 108 >