< ਜ਼ਬੂਰ 108 >
1 ੧ ਗੀਤ। ਦਾਊਦ ਦਾ ਭਜਨ ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ!
Pesem in psalm Davidov. Z radostnim srcem svojim, o Bog, bodem pel in prepeval, tudi slava moja.
2 ੨ ਹੇ ਸਿਤਾਰ ਤੇ ਬਰਬਤ, ਜਾਗੋ, ਮੈਂ ਫਜ਼ਰ ਨੂੰ ਵੀ ਜਗਾ ਦਿਆਂਗਾ!
Vstanite, brenklje in citre; zbudim se sè zarijo.
3 ੩ ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਕੌਮਾਂ ਵਿੱਚ ਮੈਂ ਤੇਰੀ ਅਰਾਧਨਾ ਕਰਾਂਗਾ।
Slavil te bodem med ljudstvi, Gospod; in prepeval ti bodem med narodi:
4 ੪ ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ!
Velika je nad nebesa milost tvoja, in noter do gornjih oblakov resnica tvoja.
5 ੫ ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।
Povzdigni se nad nebesa, o Bog; in čez vso zemljo slava tvoja!
6 ੬ ਤਾਂ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ।
Da se rešijo izvoljeni tvoji, pomagaj z desnico svojo in usliši me.
7 ੭ ਪਰਮੇਸ਼ੁਰ ਆਪਣੇ ਪਵਿੱਤਰ ਸਥਾਨ ਤੋਂ ਬੋਲਿਆ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ, ਮੈਂ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
Bog jo govoril po svetosti svoji; radoval se bodem, v dél dobodem Sihem, in dolino Sukotsko merim.
8 ੮ ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
Moj je Gilead, moj Manase, in Efrajm moč glave moje, Juda poveljnik moj.
9 ੯ ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫ਼ਲਿਸਤ ਉੱਤੇ ਮੈਂ ਨਾਰਾ ਮਾਰਾਂਗਾ।
Moab umivalnik moj; čez Edom vržem svoj čevelj; proti Palestini bodem ukal.
10 ੧੦ ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?
Kdo me popelje v utrjeno mesto, kdo me popelje do Edoma?
11 ੧੧ ਹੇ ਪਰਮੇਸ਼ੁਰ, ਕੀ ਤੂੰ ਸਾਨੂੰ ਤਿਆਗ ਨਹੀਂ ਦਿੱਤਾ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
Ali nisi bil ti, o Bog, zavrgel nas? da nisi hodil, o Bog, med našimi vojskami?
12 ੧੨ ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
Daj nam pomoč zoper sovražnika; drugače je ničevost pomoč človeška.
13 ੧੩ ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।
V Bogu delajmo vrlo, in on bode poteptal sovražnike naše.