< ਜ਼ਬੂਰ 11 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ?
В конец, псалом Давиду. На Господа уповах, како речете души моей: превитай по горам, яко птица?
2 ੨ ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ।
Яко се, грешницы налякоша лук, уготоваша стрелы в туле, состреляти во мраце правыя сердцем.
3 ੩ ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ?
Зане яже ты совершил еси, они разрушиша: праведник же что сотвори?
4 ੪ ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।
Господь во храме святем Своем. Господь, на небеси престол Его: очи Его на нищаго призираете, вежди Его испытаете сыны человеческия.
5 ੫ ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।
Господь испытает праведнаго и нечестиваго: любяй же неправду ненавидит свою душу.
6 ੬ ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ,
Одождит на грешники сети: огнь и жупел, и дух бурен часть чаши их.
7 ੭ ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ।
Яко праведен Господь и правды возлюби: правоты виде лице Его.