< ਜ਼ਬੂਰ 110 >

1 ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
τῷ Δαυιδ ψαλμός εἶπεν ὁ κύριος τῷ κυρίῳ μου κάθου ἐκ δεξιῶν μου ἕως ἂν θῶ τοὺς ἐχθρούς σου ὑποπόδιον τῶν ποδῶν σου
2 ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।
ῥάβδον δυνάμεώς σου ἐξαποστελεῖ κύριος ἐκ Σιων καὶ κατακυρίευε ἐν μέσῳ τῶν ἐχθρῶν σου
3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।
μετὰ σοῦ ἡ ἀρχὴ ἐν ἡμέρᾳ τῆς δυνάμεώς σου ἐν ταῖς λαμπρότησιν τῶν ἁγίων ἐκ γαστρὸς πρὸ ἑωσφόρου ἐξεγέννησά σε
4 ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।
ὤμοσεν κύριος καὶ οὐ μεταμεληθήσεται σὺ εἶ ἱερεὺς εἰς τὸν αἰῶνα κατὰ τὴν τάξιν Μελχισεδεκ
5 ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
κύριος ἐκ δεξιῶν σου συνέθλασεν ἐν ἡμέρᾳ ὀργῆς αὐτοῦ βασιλεῖς
6 ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ।
κρινεῖ ἐν τοῖς ἔθνεσιν πληρώσει πτώματα συνθλάσει κεφαλὰς ἐπὶ γῆς πολλῶν
7 ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।
ἐκ χειμάρρου ἐν ὁδῷ πίεται διὰ τοῦτο ὑψώσει κεφαλήν

< ਜ਼ਬੂਰ 110 >