< ਜ਼ਬੂਰ 110 >
1 ੧ ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
Psalmus David. Dixit Dominus Domino meo: Sede a dextris meis: Donec ponam inimicos tuos, scabellum pedum tuorum.
2 ੨ ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।
Virgam virtutis tuæ emittet Dominus ex Sion: dominare in medio inimicorum tuorum.
3 ੩ ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।
Tecum principium in die virtutis tuæ in splendoribus sanctorum: ex utero ante luciferum genui te.
4 ੪ ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।
Iuravit Dominus, et non pœnitebit eum: Tu es sacerdos in æternum secundum ordinem Melchisedech.
5 ੫ ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
Dominus a dextris tuis, confregit in die iræ suæ reges.
6 ੬ ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ।
Iudicabit in nationibus, implebit ruinas: conquassabit capita in terra multorum.
7 ੭ ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।
De torrente in via bibet: propterea exaltabit caput.