< ਜ਼ਬੂਰ 111 >

1 ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ।
הַ֥לְלוּ יָ֨הּ ׀ אוֹדֶ֣ה יְ֭הוָה בְּכָל־לֵבָ֑ב בְּס֖וֹד יְשָׁרִ֣ים וְעֵדָֽה׃
2 ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ।
גְּ֭דֹלִים מַעֲשֵׂ֣י יְהוָ֑ה דְּ֝רוּשִׁ֗ים לְכָל־חֶפְצֵיהֶֽם׃
3 ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
הוֹד־וְהָדָ֥ר פָּֽעֳל֑וֹ וְ֝צִדְקָת֗וֹ עֹמֶ֥דֶת לָעַֽד׃
4 ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ।
זֵ֣כֶר עָ֭שָׂה לְנִפְלְאֹתָ֑יו חַנּ֖וּן וְרַח֣וּם יְהוָֽה׃
5 ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ।
טֶ֭רֶף נָתַ֣ן לִֽירֵאָ֑יו יִזְכֹּ֖ר לְעוֹלָ֣ם בְּרִיתֽוֹ׃
6 ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ।
כֹּ֣חַ מַ֭עֲשָׂיו הִגִּ֣יד לְעַמּ֑וֹ לָתֵ֥ת לָ֝הֶ֗ם נַחֲלַ֥ת גּוֹיִֽם׃
7 ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ।
מַעֲשֵׂ֣י יָ֭דָיו אֱמֶ֣ת וּמִשְׁפָּ֑ט נֶ֝אֱמָנִ֗ים כָּל־פִּקּוּדָֽיו ׃
8 ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ।
סְמוּכִ֣ים לָעַ֣ד לְעוֹלָ֑ם עֲ֝שׂוּיִ֗ם בֶּאֱמֶ֥ת וְיָשָֽׁר׃
9 ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ!
פְּד֤וּת ׀ שָׁ֘לַ֤ח לְעַמּ֗וֹ צִוָּֽה־לְעוֹלָ֥ם בְּרִית֑וֹ קָד֖וֹשׁ וְנוֹרָ֣א שְׁמֽוֹ׃
10 ੧੦ ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।
רֵ֘אשִׁ֤ית חָכְמָ֨ה ׀ יִרְאַ֬ת יְהוָ֗ה שֵׂ֣כֶל ט֭וֹב לְכָל־עֹשֵׂיהֶ֑ם תְּ֝הִלָּת֗וֹ עֹמֶ֥דֶת לָעַֽד׃

< ਜ਼ਬੂਰ 111 >