< ਜ਼ਬੂਰ 111 >
1 ੧ ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ।
할렐루야 내가 정직한 자의 회와 공회 중에서 전심으로 여호와께 감사하리로다
2 ੨ ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ।
여호와의 행사가 크시니 이를 즐거워하는 자가 다 연구하는도다
3 ੩ ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
그 행사가 존귀하고 엄위하며 그 의가 영원히 있도다
4 ੪ ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ।
그 기이한 일을 사람으로 기억케 하셨으니 여호와는 은혜로우시고 자비하시도다
5 ੫ ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ।
여호와께서 자기를 경외하는 자에게 양식을 주시며 그 언약을 영원히 기억하시리로다
6 ੬ ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ।
저가 자기 백성에게 열방을 기업으로 주사 그 행사의 능을 저희에게 보이셨도다
7 ੭ ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ।
그 손의 행사는 진실과 공의며 그 법도는 다 확실하니
8 ੮ ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ।
영원 무궁히 정하신 바요 진실과 정의로 행하신 바로다
9 ੯ ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ!
여호와께서 그 백성에게 구속을 베푸시며 그 언약을 영원히 세우셨으니 그 이름이 거룩하고 지존하시도다
10 ੧੦ ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।
여호와를 경외함이 곧 지혜의 근본이라 그 계명을 지키는 자는 다 좋은 지각이 있나니 여호와를 찬송함이 영원히 있으리로다