< ਜ਼ਬੂਰ 112 >

1 ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।
הללו-יה אשרי-איש ירא את-יהוה במצותיו חפץ מאד
2 ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ।
גבור בארץ יהיה זרעו דור ישרים יברך
3 ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
הון-ועשר בביתו וצדקתו עמדת לעד
4 ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ, ਉਹਨਾਂ ਲਈ ਜੋ ਦਯਾਲੂ, ਕਿਰਪਾਲੂ ਤੇ ਧਰਮੀ ਹਨ।
זרח בחשך אור לישרים חנון ורחום וצדיק
5 ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।
טוב-איש חונן ומלוה יכלכל דבריו במשפט
6 ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।
כי-לעולם לא-ימוט לזכר עולם יהיה צדיק
7 ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
משמועה רעה לא יירא נכון לבו בטח ביהוה
8 ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ।
סמוך לבו לא יירא עד אשר-יראה בצריו
9 ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
פזר נתן לאביונים-- צדקתו עמדת לעד קרנו תרום בכבוד
10 ੧੦ ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।
רשע יראה וכעס-- שניו יחרק ונמס תאות רשעים תאבד

< ਜ਼ਬੂਰ 112 >