< ਜ਼ਬੂਰ 113 >
1 ੧ ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!
Aleluja! Hvalite hlapci Gospodovi, hvalite ime Gospodovo!
2 ੨ ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!
Blagoslovljeno bodí ime Gospodovo, od zdaj na vekomaj!
3 ੩ ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
Od vzhoda solnčnega do zahoda, hvaljeno ime Gospodovo!
4 ੪ ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
Vzvišen nad vse narode je Gospod, nad sama nebesa slava njegova.
5 ੫ ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ,
Kdo je enak Gospodu, Bogu našemu, kateri prebiva visoko?
6 ੬ ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
Kateri nizko dol gleda, v nebesih in na zemlji.
7 ੭ ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
Iz prahu povišuje ubozega, iz blata dviguje siromaka.
8 ੮ ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,
Posaja ga med prvake, med ljudstva svojega prvake.
9 ੯ ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।
Daje, da ona, ki je bila nerodovitna v družini, sedí mati otrok vesela. Aleluja.