< ਜ਼ਬੂਰ 114 >
1 ੧ ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ,
イスラエルがエジプトをいで、ヤコブの家が異言の民を離れたとき、
2 ੨ ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ, ਇਸਰਾਏਲ ਉਹ ਦਾ ਰਾਜ ਹੋਇਆ।
ユダは主の聖所となり、イスラエルは主の所領となった。
3 ੩ ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ!
海はこれを見て逃げ、ヨルダンはうしろに退き、
4 ੪ ਪਰਬਤ ਛੱਤ੍ਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ।
山は雄羊のように踊り、小山は小羊のように踊った。
5 ੫ ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ?
海よ、おまえはどうして逃げるのか、ヨルダンよ、おまえはどうしてうしろに退くのか。
6 ੬ ਹੇ ਪਹਾੜੋ, ਤੁਸੀਂ ਛੱਤ੍ਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ?
山よ、おまえたちはどうして雄羊のように踊るのか、小山よ、おまえたちはどうして小羊のように踊るのか。
7 ੭ ਹੇ ਧਰਤੀ, ਪ੍ਰਭੂ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ,
地よ、主のみ前におののけ、ヤコブの神のみ前におののけ。
8 ੮ ਜਿਸ ਨੇ ਚੱਟਾਨ ਨੂੰ ਪਾਣੀ ਦਾ ਛੰਭ, ਚਕਮਕ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।
主は岩を池に変らせ、石を泉に変らせられた。