< ਜ਼ਬੂਰ 115 >

1 ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇ!
Nem nékünk Uram, nem nékünk, hanem a te nevednek adj dicsőséget, a te kegyelmedért és hívségedért!
2 ਕੌਮਾਂ ਇਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ?
Miért mondanák a pogányok: Hol van hát az ő Istenök?
3 ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।
Pedig a mi Istenünk az égben van, és a mit akar, azt mind megcselekszi.
4 ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।
Azoknak bálványa ezüst és arany, emberi kezek munkája.
5 ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
Szájok van, de nem szólanak; szemeik vannak, de nem látnak;
6 ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ,
Füleik vannak, de nem hallanak; orruk van, de nem szagolnak;
7 ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜ੍ਹਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਭਰਦੇ ਹਨ!
Kezeik vannak, de nem tapintanak, lábaik vannak, de nem járnak, nem szólanak az ő torkukkal.
8 ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।
Hasonlók legyenek azokhoz készítőik, és mindazok, a kik bíznak bennök!
9 ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
Izráel! te az Úrban bízzál; az ilyenek segítsége és paizsa ő.
10 ੧੦ ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
Áronnak háza! az Úrban bízzál; az ilyenek segítsége és paizsa ő.
11 ੧੧ ਹੇ ਯਹੋਵਾਹ ਤੋਂ ਡਰਨ ਵਾਲਿਓ, ਯਹੋਵਾਹ ਉੱਤੇ ਭਰੋਸਾ ਰੱਖੋ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
A kik félitek az Urat, az Úrban bízzatok; az ilyenek segítsége és paizsa ő.
12 ੧੨ ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ, ਉਹ ਇਸਰਾਏਲ ਦੇ ਘਰਾਣੇ ਨੂੰ ਬਰਕਤ ਦੇਵੇਗਾ, ਉਹ ਹਾਰੂਨ ਦੇ ਘਰਾਣੇ ਨੂੰ ਬਰਕਤ ਦੇਵੇਗਾ!
Az Úr megemlékezik mi rólunk és megáld minket; megáldja Izráel házát, megáldja Áronnak házát.
13 ੧੩ ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ!
Megáldja azokat, a kik félik az Urat, a kicsinyeket és a nagyokat.
14 ੧੪ ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ!
Szaporítson titeket az Úr, titeket és a ti fiaitokat.
15 ੧੫ ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ।
Áldottai vagytok ti az Úrnak, a ki teremtette a mennyet és a földet.
16 ੧੬ ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤਰ ਦੇ ਵੰਸ਼ ਨੂੰ ਦਿੱਤੀ ਹੈ।
Az egek az Úrnak egei, de a földet az ember fiainak adta.
17 ੧੭ ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ, ਨਾ ਓਹ ਸਾਰੇ ਜਿਹੜੇ ਖਮੋਸ਼ੀ ਵਿੱਚ ਉਤਰ ਗਏ ਹਨ।
Nem a meghaltak dicsérik az Urat, sem nem azok, a kik alászállanak a csendességbe.
18 ੧੮ ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗਾ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ। ਹਲਲੂਯਾਹ!।
De mi áldjuk az Urat mostantól fogva mindörökké. Dicsérjétek az Urat!

< ਜ਼ਬੂਰ 115 >