< ਜ਼ਬੂਰ 115 >
1 ੧ ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇ!
主よ、栄光をわれらにではなく、われらにではなく、あなたのいつくしみと、まこととのゆえに、ただ、み名にのみ帰してください。
2 ੨ ਕੌਮਾਂ ਇਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ?
なにゆえ、もろもろの国民は言うのでしょう、「彼らの神はどこにいるのか」と。
3 ੩ ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।
われらの神は天にいらせられる。神はみこころにかなうすべての事を行われる。
4 ੪ ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।
彼らの偶像はしろがねと、こがねで、人の手のわざである。
5 ੫ ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
それは口があっても語ることができない。目があっても見ることができない。
6 ੬ ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ,
耳があっても聞くことができない。鼻があってもかぐことができない。
7 ੭ ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜ੍ਹਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਭਰਦੇ ਹਨ!
手があっても取ることができない。足があっても歩くことができない。また、のどから声を出すこともできない。
8 ੮ ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।
これを造る者と、これに信頼する者とはみな、これと等しい者になる。
9 ੯ ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
イスラエルよ、主に信頼せよ。主は彼らの助け、また彼らの盾である。
10 ੧੦ ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
アロンの家よ、主に信頼せよ。主は彼らの助け、また彼らの盾である。
11 ੧੧ ਹੇ ਯਹੋਵਾਹ ਤੋਂ ਡਰਨ ਵਾਲਿਓ, ਯਹੋਵਾਹ ਉੱਤੇ ਭਰੋਸਾ ਰੱਖੋ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
主を恐れる者よ、主に信頼せよ。主は彼らの助け、また彼らの盾である。
12 ੧੨ ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ, ਉਹ ਇਸਰਾਏਲ ਦੇ ਘਰਾਣੇ ਨੂੰ ਬਰਕਤ ਦੇਵੇਗਾ, ਉਹ ਹਾਰੂਨ ਦੇ ਘਰਾਣੇ ਨੂੰ ਬਰਕਤ ਦੇਵੇਗਾ!
主はわれらをみこころにとめられた。主はわれらを恵み、イスラエルの家を恵み、アロンの家を恵み、
13 ੧੩ ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ!
また、小さい者も、大いなる者も、主を恐れる者を恵まれる。
14 ੧੪ ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ!
どうか、主があなたがたを増し加え、あなたがたと、あなたがたの子孫とを増し加えられるように。
15 ੧੫ ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ।
天地を造られた主によってあなたがたが恵まれるように。
16 ੧੬ ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤਰ ਦੇ ਵੰਸ਼ ਨੂੰ ਦਿੱਤੀ ਹੈ।
天は主の天である。しかし地は人の子らに与えられた。
17 ੧੭ ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ, ਨਾ ਓਹ ਸਾਰੇ ਜਿਹੜੇ ਖਮੋਸ਼ੀ ਵਿੱਚ ਉਤਰ ਗਏ ਹਨ।
死んだ者も、音なき所に下る者も、主をほめたたえることはない。
18 ੧੮ ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗਾ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ। ਹਲਲੂਯਾਹ!।
しかし、われらは今より、とこしえに至るまで、主をほめまつるであろう。主をほめたたえよ。