< ਜ਼ਬੂਰ 116 >
1 ੧ ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ।
我爱耶和华, 因为他听了我的声音和我的恳求。
2 ੨ ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ।
他既向我侧耳, 我一生要求告他。
3 ੩ ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁੱਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁੱਖ ਤੇ ਸੋਗ ਮਿਲਿਆ। (Sheol )
死亡的绳索缠绕我; 阴间的痛苦抓住我; 我遭遇患难愁苦。 (Sheol )
4 ੪ ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲਈ!
那时,我便求告耶和华的名,说: 耶和华啊,求你救我的灵魂!
5 ੫ ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਕਿਰਪਾਲੂ ਹੈ।
耶和华有恩惠,有公义; 我们的 神以怜悯为怀。
6 ੬ ਯਹੋਵਾਹ ਭੋਲਿਆਂ ਦੀ ਰੱਖਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ।
耶和华保护愚人; 我落到卑微的地步,他救了我。
7 ੭ ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,
我的心哪!你要仍归安乐, 因为耶和华用厚恩待你。
8 ੮ ਕਿਉਂ ਜੋ ਤੂੰ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਨੂੰ ਤਿਲਕਣ ਤੋਂ ਛੁਡਾਇਆ ਹੈ।
主啊,你救我的命免了死亡, 救我的眼免了流泪, 救我的脚免了跌倒。
9 ੯ ਮੈਂ ਯਹੋਵਾਹ ਦੇ ਅੱਗੇ-ਅੱਗੇ ਜਿਉਂਦਿਆਂ ਦੇ ਦੇਸ ਵਿੱਚ ਤੁਰਾਂਗਾ।
我要在耶和华面前行活人之路。
10 ੧੦ ਜਦ ਮੈਂ ਆਖਿਆ ਕਿ ਮੈਂ ਬਹੁਤ ਜਿਆਦਾ ਦੁੱਖੀ ਹੋਇਆ ਫਿਰ ਵੀ ਮੈਂ ਨਿਰੰਤਰ ਯਹੋਵਾਹ ਉੱਤੇ ਵਿਸ਼ਵਾਸ ਕੀਤਾ ।
我因信,所以如此说话; 我受了极大的困苦。
11 ੧੧ ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਕਿ ਹਰੇਕ ਆਦਮੀ ਝੂਠਾ ਹੈ।
我曾急促地说: 人都是说谎的!
12 ੧੨ ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ?
我拿什么报答耶和华向我所赐的一切厚恩?
13 ੧੩ ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।
我要举起救恩的杯, 称扬耶和华的名。
14 ੧੪ ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ।
我要在他众民面前向耶和华还我的愿。
15 ੧੫ ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!
在耶和华眼中, 看圣民之死极为宝贵。
16 ੧੬ ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ।
耶和华啊,我真是你的仆人; 我是你的仆人,是你婢女的儿子。 你已经解开我的绑索。
17 ੧੭ ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।
我要以感谢为祭献给你, 又要求告耶和华的名。
18 ੧੮ ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,
我要在他众民面前, 在耶和华殿的院内, 在耶路撒冷当中, 向耶和华还我的愿。 你们要赞美耶和华!
19 ੧੯ ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!।