< ਜ਼ਬੂਰ 118 >
1 ੧ ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ!
Wysławiajcie PANA, bo jest dobry, bo jego miłosierdzie [trwa] na wieki.
2 ੨ ਇਸਰਾਏਲ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ।
Niech powie teraz Izrael, że jego miłosierdzie [trwa] na wieki.
3 ੩ ਹਾਰੂਨ ਦਾ ਘਰਾਣਾ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ।
Niech powie teraz dom Aarona, że jego miłosierdzie [trwa] na wieki.
4 ੪ ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਕਿ ਉਹ ਦੀ ਦਯਾ ਸਦੀਪਕ ਹੈ!
Niech powiedzą teraz ci, którzy się boją PANA, że jego miłosierdzie [trwa] na wieki.
5 ੫ ਮੈਂ ਦੁੱਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁੱਲ੍ਹੇ ਥਾਂ ਵਿੱਚ ਰੱਖਿਆ।
Wzywałem PANA w ucisku; PAN mnie wysłuchał i postawił mnie na miejscu przestronnym.
6 ੬ ਯਹੋਵਾਹ ਮੇਰੀ ਵੱਲ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
PAN jest ze mną, nie będę się bał; cóż może mi uczynić człowiek?
7 ੭ ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਣਾਂ ਨੂੰ ਵੇਖ ਲਵਾਂਗਾ।
PAN jest ze mną wśród tych, którzy mi pomagają, więc zobaczę [pomstę] nad tymi, którzy mnie nienawidzą.
8 ੮ ਆਦਮੀ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
Lepiej ufać PANU, niż polegać na człowieku.
9 ੯ ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
Lepiej ufać PANU, niż polegać na władcach.
10 ੧੦ ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
Wszystkie narody mnie otoczyły, ale w imię PANA wytępiłem je.
11 ੧੧ ਉਨ੍ਹਾਂ ਨੇ ਮੈਨੂੰ ਘੇਰ ਲਿਆ, ਆਹੋ, ਉਨ੍ਹਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
Otoczyły mnie, tak, otoczyły mnie, ale w imię PANA wytępiłem je.
12 ੧੨ ਉਨ੍ਹਾਂ ਨੇ ਸ਼ਹਿਦ ਦੀਆਂ ਮੱਖੀਆਂ ਵਾਂਗੂੰ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਗੂੰ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
Otoczyły mnie jak pszczoły, ale zgasły [jak] ogień z cierni, bo w imię PANA wytępiłem je.
13 ੧੩ ਤੂੰ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।
Pchnąłeś mnie silnie, abym upadł, ale PAN mi pomógł.
14 ੧੪ ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈ।
PAN [jest] moją siłą i pieśnią, on stał się moim zbawieniem.
15 ੧੫ ਧਰਮੀਆਂ ਦੇ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
Głos radości i zbawienia w namiotach sprawiedliwych: Prawica PANA działa potężnie;
16 ੧੬ ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
Prawica PANA jest wywyższona, prawica PANA działa potężnie.
17 ੧੭ ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ।
Nie umrę, lecz będę żył i opowiadał dzieła PANA.
18 ੧੮ ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ।
PAN ukarał mnie surowo, ale nie wydał mnie na śmierć.
19 ੧੯ ਧਰਮ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ।
Otwórzcie mi bramy sprawiedliwości, a wejdę w nie i będę wysławiał PANA.
20 ੨੦ ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ।
To jest brama PANA, którą wchodzą sprawiedliwi.
21 ੨੧ ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ।
Będę cię wysławiać, bo mnie wysłuchałeś i stałeś się moim zbawieniem.
22 ੨੨ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
Kamień, [który] odrzucili budujący, stał się kamieniem węgielnym.
23 ੨੩ ਇਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।
PAN to sprawił i jest to cudowne w naszych oczach.
24 ੨੪ ਇਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ!
Oto dzień, który PAN uczynił, weselmy się i radujmy się w nim.
25 ੨੫ ਹੇ ਯਹੋਵਾਹ, ਬੇਨਤੀ ਹੈ, ਬਚਾ ਲੈ, ਹੇ ਯਹੋਵਾਹ, ਬੇਨਤੀ ਹੈ, ਨਿਹਾਲ ਕਰ!
Proszę, PANIE, wybaw teraz; proszę, PANIE, daj pomyślność.
26 ੨੬ ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।
Błogosławiony, który przychodzi w imię PANA; błogosławimy wam z domu PANA.
27 ੨੭ ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸ਼ੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, ਜਗਵੇਦੀ ਦੇ ਸਿੰਗਾਂ ਤੱਕ।
Bóg jest PANEM, on nas oświecił; przywiążcie baranki powrozami aż do rogów ołtarza.
28 ੨੮ ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ। ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ।
Ty jesteś moim Bogiem, będę cię wysławiać; mój Boże, będę cię wywyższać.
29 ੨੯ ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ।
Wysławiajcie PANA, bo [jest] dobry, bo jego miłosierdzie [trwa] na wieki.