< ਜ਼ਬੂਰ 12 >
1 ੧ ਪ੍ਰਧਾਨ ਵਜਾਉਣ ਵਾਲੇ ਲਈ ਖਰਜ਼ ਦੀ ਰਾਗ ਵਿੱਚ ਦਾਊਦ ਦਾ ਭਜਨ। ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ।
[For the Chief Musician; upon an eight-stringed lyre. A Psalm of David.] Help, LORD; for the faithful ceases. For the loyal have vanished from among the descendants of Adam.
2 ੨ ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ।
Everyone lies to his neighbor. They speak with flattering lips, and with a double heart.
3 ੩ ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ।
May the LORD cut off all flattering lips, and the tongue that boasts,
4 ੪ ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?
who have said, "With our tongue we will prevail. Our lips are our own. Who is lord over us?"
5 ੫ ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।
"Because of the oppression of the weak and because of the groaning of the needy, I will now arise," says the LORD; "I will place in safety the one who longs for it."
6 ੬ ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।
The words of the LORD are flawless words, as silver refined in a clay furnace, purified seven times.
7 ੭ ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਖਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜੀ ਤੋਂ ਸਦਾ ਤੱਕ ਬਚਾਈ ਰੱਖੇਂਗਾ।
You, LORD, will protect us. You will guard us from this generation forever.
8 ੮ ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ਼ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।
The wicked walk on every side, when what is vile is exalted among the descendants of Adam.