< ਜ਼ਬੂਰ 12 >
1 ੧ ਪ੍ਰਧਾਨ ਵਜਾਉਣ ਵਾਲੇ ਲਈ ਖਰਜ਼ ਦੀ ਰਾਗ ਵਿੱਚ ਦਾਊਦ ਦਾ ਭਜਨ। ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ।
Salva-nos, Senhor, porque faltam os homens bons; porque são poucos os fieis entre os filhos dos homens.
2 ੨ ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ।
Cada um falla a falsidade ao seu proximo: fallam com labios lisongeiros e coração dobrado.
3 ੩ ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ।
O Senhor cortará todos os labios lisongeiros e a lingua que falla soberbamente.
4 ੪ ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?
Pois dizem: Com a nossa lingua prevaleceremos: são nossos os beiços; quem é o Senhor sobre nós?
5 ੫ ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।
Pela oppressão dos miseraveis, pelo gemido dos necessitados me levantarei agora, diz o Senhor; porei em salvo aquelle para quem elles assopram.
6 ੬ ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।
As palavras do Senhor são palavras puras, como prata refinada em fornalha de barro, purificada sete vezes.
7 ੭ ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਖਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜੀ ਤੋਂ ਸਦਾ ਤੱਕ ਬਚਾਈ ਰੱਖੇਂਗਾ।
Tu os guardarás, Senhor; d'esta geração os livrarás para sempre.
8 ੮ ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ਼ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।
Os impios andam cercando, emquanto os mais vis dos filhos dos homens são exaltados.