< ਜ਼ਬੂਰ 121 >
1 ੧ ਯਾਤਰਾ ਦਾ ਗੀਤ ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ?
(성전으로 올라가는 노래) 내가 산을 향하여 눈을 들리라 나의 도움이 어디서 올꼬
2 ੨ ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
나의 도움이 천지를 지으신 여호와에게서로다
3 ੩ ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖ਼ਾ ਨਾ ਉਂਘਲਾਵੇਗਾ,
여호와께서 너로 실족지 않게 하시며 너를 지키시는 자가 졸지 아니하시리로다
4 ੪ ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ!
이스라엘을 지키시는 자는 졸지도 아니하고 주무시지도 아니하시리로다
5 ੫ ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।
여호와는 너를 지키시는 자라 여호와께서 네 우편에서 네 그늘이 되시나니
6 ੬ ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ।
낮의 해가 너를 상치 아니하며 밤의 달도 너를 해치 아니하리로다
7 ੭ ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ।
여호와께서 너를 지켜 모든 환난을 면케 하시며 또 네 영혼을 지키시리로다
8 ੮ ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!
여호와께서 너의 출입을 지금부터 영원까지 지키시리로다