< ਜ਼ਬੂਰ 122 >

1 ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ!
שיר המעלות לדוד שמחתי באמרים לי-- בית יהוה נלך
2 ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ।
עמדות היו רגלינו-- בשעריך ירושלם
3 ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ,
ירושלם הבנויה-- כעיר שחברה-לה יחדו
4 ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ।
ששם עלו שבטים שבטי-יה--עדות לישראל להדות לשם יהוה
5 ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ।
כי שמה ישבו כסאות למשפט כסאות לבית דוד
6 ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ।
שאלו שלום ירושלם ישליו אהביך
7 ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ!
יהי-שלום בחילך שלוה בארמנותיך
8 ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ!
למען אחי ורעי-- אדברה-נא שלום בך
9 ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ।
למען בית-יהוה אלהינו-- אבקשה טוב לך

< ਜ਼ਬੂਰ 122 >