< ਜ਼ਬੂਰ 122 >
1 ੧ ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ!
Obradovah se kad mi rekoše: hajdemo u dom Gospodnji!
2 ੨ ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ।
Evo, stoje noge naše na vratima tvojim, Jerusalime!
3 ੩ ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ,
Jerusalim je izidan, kao grad sliven u jednu zgradu.
4 ੪ ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ।
Onamo idu plemena, plemena Gospodnja, po naredbi Izrailjevoj da slave ime Gospodnje.
5 ੫ ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ।
Ondje stoje prijestoli sudski, prijestoli doma Davidova.
6 ੬ ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ।
Ištite mira Jerusalimu; neka bude dobro onima koji ljube tebe!
7 ੭ ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ!
Neka bude mir oko zidova tvojih, i èestitost u dvorima tvojim!
8 ੮ ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ!
Radi braæe svoje, i prijatelja svojih govorim: mir ti!
9 ੯ ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ।
Radi doma Gospoda Boga našega želim ti dobro.