< ਜ਼ਬੂਰ 123 >

1 ਯਾਤਰਾ ਦਾ ਗੀਤ ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!
To thee do I lift up my eyes, O thou who sit in the heavens.
2 ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ।
Behold, as the eyes of servants to the hand of their master, as the eyes of a maid to the hand of her mistress, so our eyes are to Jehovah our God, until he has mercy upon us.
3 ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ!
Have mercy upon us, O Jehovah, have mercy upon us, for we are exceedingly filled with contempt.
4 ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ।
Our soul is exceedingly filled with the scoffing of those who are at ease, and with the contempt of the proud.

< ਜ਼ਬੂਰ 123 >