< ਜ਼ਬੂਰ 124 >
1 ੧ ਦਾਊਦ ਦਾ ਯਾਤਰਾ ਦਾ ਗੀਤ ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ,
Sang til Festrejserne. Af David. Havde HERREN ej været med os — saa sige Israel —
2 ੨ ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ, ਜਦ ਮਨੁੱਖ ਸਾਡੇ ਵਿਰੁੱਧ ਉੱਠੇ,
havde HERREN ej været med os, da Mennesker rejste sig mod os,
3 ੩ ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,
saa havde de slugt os levende, da deres Vrede optændtes mod os;
4 ੪ ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ,
saa havde Vandene overskyllet os, en Strøm var gaaet over vor Sjæl,
5 ੫ ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!
over vor Sjæl var de gaaet, de vilde Vande.
6 ੬ ਯਹੋਵਾਹ ਮੁਬਾਰਕ ਹੋਵੇ, ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ!
Lovet være HERREN, som ej gav os hen, deres Tænder til Rov!
7 ੭ ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ।
Vor Sjæl slap fri som en Fugl af Fuglefængernes Snare, Snaren reves sønder, og vi slap fri.
8 ੮ ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।
Vor Hjælp er HERRENS Navn, Himlens og Jordens Skaber.