< ਜ਼ਬੂਰ 125 >
1 ੧ ਦਾਊਦ ਦਾ ਯਾਤਰਾ ਦਾ ਗੀਤ ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!
Ko se uzda u Gospoda, on je kao gora Sion, ne pomješta se, ostaje dovijeka.
2 ੨ ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।
Oko Jerusalima su gore, i Gospod je oko naroda svojega otsad i dovijeka.
3 ੩ ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
Jer neæe ostati skiptar bezbožnièki nad dijelom pravednièkim, da ne bi pravednici pružili ruke svoje na bezakonje.
4 ੪ ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ।
Uèini, Gospode, dobro dobrima i onima koji su prava srca.
5 ੫ ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।
A koji svræu na krive pute, otjeraæe Gospod s onima koji èine bezakonje. Mir Izrailju!