< ਜ਼ਬੂਰ 126 >

1 ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!
שיר המעלות בשוב יהוה את שיבת ציון היינו כחלמים׃
2 ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!
אז ימלא שחוק פינו ולשוננו רנה אז יאמרו בגוים הגדיל יהוה לעשות עם אלה׃
3 ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!
הגדיל יהוה לעשות עמנו היינו שמחים׃
4 ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ!
שובה יהוה את שבותנו כאפיקים בנגב׃
5 ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।
הזרעים בדמעה ברנה יקצרו׃
6 ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!
הלוך ילך ובכה נשא משך הזרע בא יבוא ברנה נשא אלמתיו׃

< ਜ਼ਬੂਰ 126 >