< ਜ਼ਬੂਰ 126 >
1 ੧ ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!
जब ख़ुदावन्द सिय्यून के गुलामों को वापस लाया, तो हम ख़्वाब देखने वालों की तरह थे।
2 ੨ ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!
उस वक़्त हमारे मुँह में हँसी, और हमारी ज़बान पर रागनी थी; तब क़ौमों में यह चर्चा होने लगा, “ख़ुदावन्द ने इनके लिए बड़े बड़े काम किए हैं।”
3 ੩ ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!
ख़ुदावन्द ने हमारे लिए बड़े बड़े काम किए हैं, और हम ख़ुश हैं!
4 ੪ ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ!
ऐ ख़ुदावन्द! दखिन की नदियों की तरह, हमारे गुलामों को वापस ला।
5 ੫ ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।
जो आँसुओं के साथ बोते हैं, वह खु़शी के साथ काटेंगे।
6 ੬ ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!
जो रोता हुआ बीज बोने जाता है, वह अपने पूले लिए हुए ख़ुश लौटेगा।