< ਜ਼ਬੂਰ 127 >
1 ੧ ਸੁਲੇਮਾਨ ਦਾ ਯਾਤਰਾ ਦਾ ਗੀਤ ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
ソロモンがよめる京まうでのうた ヱホバ家をたてたまふにあらずば 建るものの勤労はむなしく ヱホバ城をまもりたまふにあらずば衛士のさめをるは徒労なり
2 ੨ ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।
なんぢら早くおき遅くいねて辛苦の糧をくらふはむなしきなり 斯てヱホバその愛しみたまふものに寝をあたへたまふ
3 ੩ ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,
みよ子輩はヱホバのあたへたまふ嗣業にして 胎の實はその報のたまものなり
4 ੪ ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ,
年壮きころほひの子はますらをの手にある矢のごとし
5 ੫ ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!
矢のみちたる箙をもつ人はさいはひなり かれら門にありて仇とものいふとき恥ることあらじ